ਦਿੱਲੀ ਸਰਕਾਰ ਦਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਵੱਡਾ ਫੈਸਲਾ: ਇੱਕ ਅਪ੍ਰੈਲ ਤੋਂ ਇਹਨਾਂ ਵਾਹਨਾਂ ਨੂੰ ਨਹੀਂ ਮਿਲੇਗਾ ਇਧਨ….

0
Primekhabarpunjab Delhi Pump

ਦਿੱਲੀ-01ਮਾਰਚ-ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਤੇ ਲਗਾਮ ਲਗਾਉਣ ਲਈ ਦਿੱਲੀ ਸਰਕਾਰ ਵੱਲੋਂ ਸਖਤ ਕਦਮ ਉਠਾਇਆ ਜਾ ਰਿਹਾ ਹੈ। ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਘੋਸ਼ਣਾ ਕੀਤੀ ਹੈ ਕਿ ਇਕ ਅਪ੍ਰੈਲ 2025 ਤੋਂ 15 ਸਾਲ ਪੁਰਾਣੀਆਂ ਗੱਡੀਆਂ ਨੂੰ ਪੈਟਰੋਲ ਅਤੇ ਡੀਜ਼ਲ ਦੇਣਾ ਬੰਦ ਕਰ ਦਿੱਤਾ ਜਾਵੇਗਾ।

ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਵਿੱਚ ਪ੍ਰਦੂਸ਼ਣ ਦੀ ਮਾੜੀ ਹਾਲਤ ਨੂੰ ਦੇਖਦੇ ਹੋਏ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਜਿਸ ਵਿੱਚ ਇਹ ਮਹੱਤਵਪੂਰਨ ਕਦਮ ਚੁੱਕਿਆ ਗਿਆ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿਰਸਾ ਨੇ ਦੱਸਿਆ ਕਿ 15 ਸਾਲ ਤੋਂ ਜਿਆਦਾ ਪੁਰਾਣੀਆਂ ਗੱਡੀਆਂ ਜੋ ਕਿ ਪ੍ਰਦੂਸ਼ਣ ਨੂੰ ਫੈਲਾਉਣ ਵਿੱਚ ਇੱਕ ਵੱਡੀ ਭੂਮਿਕਾ ਨਿਭਾਉਂਦੀਆਂ ਹਨ, ਉਹਨਾਂ ਨੂੰ ਦਿੱਲੀ ਦੇ ਕਿਸੇ ਵੀ ਪੈਟਰੋਲ ਪੰਪ ਤੋਂ ਈਦਨ ਨਹੀਂ ਮਿਲੇਗਾ। ਉਹਨਾਂ ਦੱਸਿਆ ਕਿ ਸਰਕਾਰ ਇਸ ਨਿਯਮ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਇੱਕ ਵਿਸ਼ੇਸ਼ ਟੀਮ ਦਾ ਗਠਨ ਕਰੇਗੀ। ਇਹ ਟੀਮ ਦਿੱਲੀ ਵਿੱਚ 15 ਸਾਲ ਤੋਂ ਪੁਰਾਣੀਆਂ ਗੱਡੀਆਂ ਦੀ ਪਹਿਚਾਣ ਕਰਕੇ ਉਹਨਾਂ ਨੂੰ ਸ਼ਹਿਰ ਵਿੱਚੋਂ ਬਾਹਰ ਕੱਢਣ ਦਾ ਕੰਮ ਕਰੇਗੀ। ਇਸ ਤੋਂ ਇਲਾਵਾ ਪੈਟਰੋਲ ਪੰਪਾਂ ਤੇ ਇੱਕ ਅਜਿਹੇ ਵਿਸ਼ੇਸ਼ ਉਪਕਰਨ ਲਗਾਏ ਜਾਣਗੇ ਜੋ 15 ਸਾਲ ਤੋਂ ਪੁਰਾਣੀਆਂ ਗੱਡੀਆਂ ਦੀ ਪਹਿਚਾਣ ਕਰਨ ਵਿੱਚ ਸਮਰਥ ਹੋਣਗੇ ਅਤੇ ਉਹਨਾਂ ਨੂੰ ਈਧਨ ਭਰਵਾਉਣ ਚ ਤੋਂ ਰੋਕਣਗੇ।

ਪ੍ਰਦੂਸ਼ਣ ਨਾਲ ਨਿਪਟਣ ਲਈ ਹੋਰ ਉਪਾਅ ਦੀ ਜਾਣਕਾਰੀ ਦਿੰਦੇ ਹੋਏ ਸਿਰਸਾ ਨੇ ਦੱਸਿਆ ਕਿ ਜਲਦ ਹੀ ਸਰਕਾਰ ਵੱਲੋਂ ਦਰਖਤ ਲਗਾਓ ਅਭਿਆਨ ਚਲਾਇਆ ਜਾਵੇਗਾ। ਇਸ ਅਭਿਆਨ ਵਿੱਚ ਦਿੱਲੀ ਵਿਸ਼ਵ ਦਿਆਲਿਆ ਦੇ ਵਿਦਿਆਰਥੀਆਂ ਨੂੰ ਸ਼ਾਮਿਲ ਕੀਤਾ ਜਾਵੇਗਾ। ਇਸ ਅਭਿਆਨ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਜਾਂ ਹੋਰ ਤਰੀਕਿਆਂ ਨਾਲ ਫਾਇਦਾ ਦਿੱਤਾ ਜਾ ਸਕੇ।

ਦਿੱਲੀ ਵਿੱਚ ਪ੍ਰਦੂਸ਼ਣ ਫੈਲਾਉਣ ਵਾਲੇ ਵੱਡੀਆਂ ਸੰਸਥਾਵਾਂ ਜਿਵੇਂ ਵੱਡੇ ਹੋਟਲ, ਆਫਿਸ ਕਮਪਲੈਕਸ ਨੂੰ ਵੀ ਪ੍ਰਦੂਸ਼ਣ ਘੱਟ ਕਰਨ ਦੇ ਲਈ ਪ੍ਰਭਾਵਿਤ ਕਦਮ ਚੁੱਕਣ ਦੇ ਆਦੇਸ਼ ਦੇ ਦਿੱਤੇ ਗਏ ਹਨ। ਇਹਨਾਂ ਸਾਰੀਆਂ ਸੰਸਥਾਵਾਂ ਨੂੰ ਪ੍ਰਦੂਸ਼ਣ ਨਿਯੰਤਰਨ ਗੈਜਟ ਅਤੇ ਐਂਟੀ ਸਮਾਗ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਦਿੱਲੀ ਵਿੱਚ ਖਾਲੀ ਪਏ ਬੰਜਰ ਜਮੀਨਾਂ ਉੱਤੇ ਵੀ ਜੰਗਲ ਵਿਕਸਿਤ ਕੀਤੇ ਜਾਣਗੇ, ਜਿਸ ਨਾਲ ਦਿੱਲੀ ਦੇ ਪ੍ਰਦੂਸ਼ਣ ਸਤਰ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲੇਗੀ।

About The Author

Leave a Reply

Your email address will not be published. Required fields are marked *