ਵੱਖ-ਵੱਖ ਥਾਵਾਂ ਤੇ ਨਜਾਇਸ਼ ਸ਼ਰਾਬ ਸਣੇ ਤਿੰਨ ਵਿਅਕਤੀਆਂ ਗ੍ਰਿਫਤਾਰ….

ਬਰਨਾਲਾ-04ਮਾਰਚ-ਥਾਣਾ ਸਦਰ ਬਰਨਾਲਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਮੁਖ਼ਬਰ ਦੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਬਲਵੀਰ ਸਿੰਘ ਉਰਫ਼ ਵਿੱਕੀ ਪੁੱਤਰ ਮਲਕੀਤ ਸਿੰਘ ਵਾਸੀ ਸੈਂਸੀ ਬਸਤੀ ਰੇਹੜਾ ਮੁਹੱਲਾ ਬਰਨਾਲਾ ਨੂੰ 23 ਬੋਤਲਾਂ ਠੇਕਾ ਸ਼ਰਾਬ ਦੇਸੀ ਸਣੇ ਗ੍ਰਿਫ਼ਤਾਰ ਕਰਦਿਆਂ ਮਾਮਲਾ ਦਰਜ ਕਰ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਭਦੌੜ ਦੀ ਪੁਲਿਸ ਨੇ 35 ਲੀਟਰ ਲਾਹਣ ਸਣੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਵੀਰਵਿੰਦਰ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਭਦੌੜ ਨੂੰ 35 ਲੀਟਰ ਲਾਹਣ ਸਣੇ ਗ੍ਰਿਫ਼ਤਾਰ ਕਰਦਿਆਂ ਮਾਮਲਾ ਦਰਜ ਕਰ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਹੌਲਦਾਰ ਅਜੈ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਪੁੱਲ ਸੂਆ ਮਹਿਲ ਕਲਾਂ ਨੇੜੇ ਸ਼ੱਕ ਦੇ ਆਧਾਰ ’ਤੇ ਗੁਰਜੀਤ ਸਿੰਘ ਉਰਫ਼ ਬਾੜਕੂ ਵਾਸੀ ਕਲਾਲਾ ਦੀ ਤਲਾਸ਼ੀ ਲੈਣ ’ਤੇ ਉਸ ਪਾਸੋਂ 20 ਬੋਤਲਾਂ ਠੇਕਾ ਸ਼ਰਾਬ ਦੇਸੀ ਸਣੇ ਗ੍ਰਿਫ਼ਤਾਰ ਕਰਦਿਆਂ ਮਾਮਲਾ ਦਰਜ ਕਰ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।