ਜਿਲ੍ਹਾ ਬਰਨਾਲਾ ਦੇ ਜਿਲ੍ਹਾ ਪੱਧਰੀ ਸਾਇੰਸ ਮੁਕਾਬਲੇ ਵਿੱਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹੰਡਿਆਇਆ ਦਾ ਫਿਰ ਚਮਕਿਆ ਨਾਮ….

0
Prime Khabar Punjab Primery school

ਹੰਡਿਆਇਆ- 06 ਮਾਰਚ- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹੰਡਿਆਇਆ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰੀ ਮਾਡਲ ਬਣਾਉਣ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ । ਸਕੂਲ ਮੁਖੀ ਸਰਦਾਰ ਤਰਵਿੰਦਰ ਸਿੰਘ ਜੀ ਨੇ ਦੱਸਿਆ ਕਿ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਸ਼੍ਰੀਮਤੀ ਇੰਦੂ ਸਿਮਕ ਜੀ ਦੀ ਅਗਵਾਈ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਸਾਇੰਸ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਬਹੁਤ ਸਖ਼ਤ ਮੁਕਾਬਲਾ ਹੋਇਆ। ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਸਾਇੰਸ ਨਾਲ਼ ਸਬੰਧਿਤ ਮਾਡਲ ਪੇਸ਼ ਕੀਤੇ ਜਿੰਨ੍ਹਾਂ ਵਿੱਚ ਹੰਡਿਆਇਆ ਸਕੂਲ ਦੇ ਚੋਥੀ ਜਮਾਤ ਦੇ ਵਿਦਿਆਰਥੀ ਸਹਿਜਦੀਪ ਸਿਘ ਨੇ ਊਰਜਾ ਦੇ ਨਵਿਆਉਣ ਯੋਗ ਸਰੋਤਾਂ ਤੇ ਪ੍ਰਭਾਵਸ਼ਾਲੀ ਮਾਡਲ ਬਣਾ ਕੇ ਖੂਬਸੂਰਤ ਪੇਸ਼ਕਾਰੀ ਕਰਕੇ ਜਿਲ੍ਹਾ ਪੱਧਰ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਨੂੰ ਡਾਇਟ ਪ੍ਰਿੰਸੀਪਲ ਸ਼੍ਰੀ ਮਨੀਸ਼ ਮੋਹਨ ਸ਼ਰਮਾ ਜੀ ਨੇ ਸਨਮਾਨਤ ਕੀਤਾ।

About The Author

Leave a Reply

Your email address will not be published. Required fields are marked *