ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ……..

0
Prime Khabar Punjab Santokh

ਹੰਡਿਆਇਆ -9 ਮਾਰਚ-ਸ਼ੁਕਰਵਾਰ ਰਾਤ ਬਠਿੰਡਾ-ਚੰਡੀਗੜ੍ਹ ਰੋਡ ਤੇ ਅਣਪਛਾਤੇ ਵਾਹਨ ਦੀ ਟੱਕਰ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੇ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਟੂ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਸ਼ੁਕਰਵਾਰ ਰਾਤ ਸੰਤੋਖ ਸਿੰਘ ਪੁੱਤਰ ਸਘਵਾਸੀ ਤੇਜਾ ਸਿੰਘ ਵਾਸੀ ਫੜਵਾਹੀ ਡਿਊਟੀ ਤੋਂ ਵਾਪਸ ਆਪਣੇ ਮੋਟਰਸਾਈਕਲ ਤੇ ਪਿੰਡ ਫਰਵਾਹੇ ਨੂੰ ਜਾ ਰਿਹਾ ਸੀ। ਜਦੋਂ ਉਹ ਹੰਡਿਆਇਆ ਰੋਡ ਤੋਂ ਕਿਸਾਨ ਢਾਬੇ ਨਜ਼ਦੀਕ ਪਹੁੰਚਿਆ ਤਾਂ ਕਿਸੇ ਅਣਪਛਾਤੇ ਤੇਜ਼ ਵਾਹਨ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਸੰਤੋਖ ਸਿੰਘ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਹਨਾਂ ਦੱਸਿਆ ਕਿ ਮ੍ਰਿਤਕ ਦੇ ਭਰਾ ਗੁਰਵਿੰਦਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਫਰਵਾਹੀ ਦੇ ਬਿਆਨਾਂ ਦੇ ਆਧਾਰ ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

About The Author

Leave a Reply

Your email address will not be published. Required fields are marked *