ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ ਨੇ ਚਮਕਿਆ ਜਿਲ੍ਹਾ ਪੱਧਰੀ ਸਾਇੰਸ ਮੁਕਾਬਲੇ ਵਿੱਚ ਨਾਮ ….

ਬਰਨਾਲਾ -8 ਮਾਰਚ- ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ ਦੀ ਅਧਿਆਪਕਾ ਸ੍ਰੀਮਤੀ ਪ੍ਰਿਤਪਾਲ ਕੌਰ ਜੀ ਨੇ ਅਧਿਆਪਕਾਂ ਦੇ ਜ਼ਿਲ੍ਹਾ ਪੱਧਰੀ ਟੀ ਐਲ ਐਮ ਮੁਕਾਬਲੇ ਵਿੱਚ ਜਿਲ੍ਹੇ ਵਿੱਚੋਂ ਪਹਿਲੀ ਪੁਜੀਸ਼ਨ ਹਾਸਿਲ ਕੀਤੀ। ਸਕੂਲ ਮੁਖੀ ਨੇ ਦੱਸਿਆ ਕਿ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਸ਼੍ਰੀਮਤੀ ਇੰਦੂ ਸਿਮਕ ਜੀ ਦੀ ਅਗਵਾਈ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਸਾਇੰਸ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਬਹੁਤ ਸਖ਼ਤ ਮੁਕਾਬਲਾ ਹੋਇਆ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਸਾਇੰਸ ਨਾਲ਼ ਸਬੰਧਿਤ ਮਾਡਲ ਪੇਸ਼ ਕੀਤੇ। ਬਲਾਕ ਪੱਧਰੀ ਪ੍ਰੋਜੈਕਟ ਮੁਕਾਬਲੇ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ ਦੀ ਵਿਦਿਆਰਥਨ ਰਣਵੀਰ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਸਤਿਕਾਰਯੋਗ ਡਾਇਟ ਪ੍ਰਿੰਸੀਪਲ ਮਨੀਸ਼ ਮੋਹਨ ਸ਼ਰਮਾ ਜੀ ਵੱਲੋਂ ਸਕੂਲ ਦੇ ਮੁੱਖ ਅਧਿਆਪਕ ਸ੍ਰੀ ਨਵਦੀਪ ਸ਼ਰਮਾ ਜੀ ਨੂੰ ਵਿਸ਼ੇਸ਼ ਤੌਰ ਤੇ ਉਹਨਾਂ ਦੀ ਮਿਹਨਤ ਅਤੇ ਸਮਰਪਣ ਲਈ ਸਨਮਾਨਿਤ ਕੀਤਾ।