“ਯੁੱਧ ਨਸ਼ਿਆਂ ਵਿਰੁੱਧ”: ਬਰਨਾਲਾ ਵਿੱਚ ਢਾਹਿਆ ਗਿਆ ਨਸ਼ਾ ਤਸਕਰਾਂ ਦੇ ਨਜਾਇਜ਼ ਉਸਾਰੇ ਢਾਂਚੇ, ਵੱਡੀ ਗਿਣਤੀ ਵਿਚ ਪੁਲਿਸ ਰਹੀ ਤਾਇਨਾਤ….

0
PrimeKhabarPunjab Barnala Buldojer

ਬਰਨਾਲਾ-10 ਮਾਰਚ- ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ ਨਗਰ ਸੁਧਾਰ ਟਰੱਸਟ ਬਰਨਾਲਾ ਨੇ ਬਰਨਾਲਾ ਪੁਲਿਸ ਦੇ ਸਹਿਯੋਗ ਨਾਲ ਅੱਜ ਬੱਸ ਸਟੈਂਡ ਦੇ ਪਿੱਛੇ ਸਥਿਤ ਇੱਕ ਨਾਜਾਇਜ਼ ਤੌਰ ‘ਤੇ ਉਸਾਰੇ ਗਏ ਢਾਂਚੇ ਨੂੰ ਢਾਹਿਆ ਹੈ।
ਇਹ ਮਕਾਨ ਮਾਂ-ਧੀ ਜਿਨ੍ਹਾਂ ਦੀ ਪਛਾਣ ਕਾਲੀ ਕੌਰ ਅਤੇ ਉਸ ਦੀ ਧੀ ਸਰਬੋ ਵਜੋਂ ਹੋਈ ਹੈ ਵਲੋਂ ਨਾਜਾਇਜ਼ ਤੌਰ ‘ਤੇ ਉਸਾਰਿਆ ਗਿਆ ਸੀ, ਜਿਨ੍ਹਾਂ ਖਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ।
ਸੀਨੀਅਰ ਪੁਲਿਸ ਕਪਤਾਨ (ਐੱਸ ਐੱਸ ਪੀ) ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਸਰਕਾਰੀ ਰਿਕਾਰਡ ਅਨੁਸਾਰ ਕਾਲੀ ਕੌਰ ਵਿਰੁੱਧ 9 ਅਪਰਾਧਿਕ ਕੇਸ ਦਰਜ ਹਨ, ਜਿਨ੍ਹਾਂ ਵਿੱਚ 7 ਐਨਡੀਪੀਐਸ ਐਕਟ ਅਧੀਨ ਹਨ, ਜਦੋਂ ਕਿ ਉਸਦੀ ਧੀ ਸਰਬੋ ਵਿਰੁੱਧ 7 ਕੇਸ ਦਰਜ ਹਨ, ਜਿਨ੍ਹਾਂ ਵਿੱਚੋਂ 6 ਐਨਡੀਪੀਐਸ ਐਕਟ ਅਧੀਨ ਦਰਜ ਹਨ।
ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਬਰਨਾਲਾ ਵਲੋਂ ਇਹ ਨਾਜਾਇਜ਼ ਕਬਜ਼ਾ ਹਟਾਉਣ ਲਈ ਪੁਲਿਸ ਮਦਦ ਮੰਗੀ ਗਈ ਸੀ।ਐੱਸ ਐੱਸ ਪੀ ਬਰਨਾਲਾ ਨੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਮੁਲਾਜ਼ਮਾਂ ਦੀ ਮੌਜੂਦਗੀ ਯਕੀਨੀ ਬਣਾਉਂਦੇ ਹੋਏ ਇਹ ਕਾਰਵਾਈ ਕੀਤੀ ਗਈ।

SSP Barnala


ਉਨ੍ਹਾਂ ਕਿਹਾ ਕਿ ਬਰਨਾਲਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਖ਼ਤ ਐਕਸ਼ਨ ਲੈਂਦੇ ਹੋਏ ਜਿੱਥੇ ਢੁਕਵੀਂ ਕਰਵਾਈ ਕੀਤੀ ਜਾ ਰਹੀ ਹੈ, ਓਥੇ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ।

About The Author

Leave a Reply

Your email address will not be published. Required fields are marked *