ਹੰਡਿਆਇਆ ਪੁਲਿਸ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਸੈਂਸੀ ਬਸਤੀ ਹੰਡਿਆਇਆ ਵਿਖੇ ਚਲਾਇਆ ਸਰਚ ਅਭਿਆਨ…..

ਹੰਡਿਆਇਆ-13 ਮਾਰਚ-ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ ਨਿਰਦੇਸ਼ ਅਨੁਸਾਰ ਡੀਐਸਪੀ ਸਤਬੀਰ ਸਿੰਘ, ਡੀਐਸਪੀ ਰਜਿੰਦਰ ਪਾਲ ਸਿੰਘ ਤੇ ਡੀਐਸਪੀ ਜਤਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਹੰਡਿਆਇਆ ਪੁਲਿਸ ਚੌਂਕੀ ਦੇ ਇੰਚਾਰਜ ਤਰਸੇਮ ਸਿੰਘ ਦੁਆਰਾ ਪੁਲਿਸ ਪਾਰਟੀ ਨਾਲ ਹੰਡਿਆਇਆ ਦੀ ਸੈਂਸੀ ਬਸਤੀ ਵਿਖੇ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਉਨਾਂ ਨੇ ਕਈ ਨਸ਼ਾ ਤਸਕਰਾਂ ਦੇ ਘਰਾਂ ਦੀ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ।
ਇਸ ਬਾਰੇ ਸਾਂਝੇ ਤੌਰ ਤੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ ਪੰਜਾਬ ਪੱਧਰ ਤੇ ਬਹੁਤ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਕਈ ਨਸ਼ਾ ਤਸਕਰਾਂ ਦੀਆਂ ਪ੍ਰੋਪਰਟੀ ਨੂੰ ਵੀ ਅਟੈਚ ਕੀਤਾ ਤੇ ਕਈ ਨਸ਼ਾ ਤਸਕਰਾਂ ਦੇ ਘਰਾਂ ਦੇ ਨਜਾਇਜ਼ ਢਾਂਚੇ ਨੂੰ ਵੀ ਢਾਹ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਖ਼ਤ ਐਕਸ਼ਨ ਲੈਂਦੇ ਹੋਏ ਜਿੱਥੇ ਢੁਕਵੀਂ ਕਰਵਾਈ ਕੀਤੀ ਜਾ ਰਹੀ ਹੈ, ਓਥੇ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ।ਇਸ ਸਰਚ ਅਭਿਆਨ ਮੌਕੇ ਉਪਰੋਕਤ ਅਧਿਕਾਰੀਆਂ ਤੋਂ ਇਲਾਵਾ ਇੰਸਪੈਕਟਰ ਕੁਲਜਿੰਦਰ ਸਿੰਘ ਥਾਣਾ ਸਿਟੀ ਟੂ, ਐਸਐਚ ਓ ਸ਼ੇਰਵਿੰਦਰ ਸਿੰਘ ਥਾਣਾ ਸਦਰ, ਏਐਸਆਈ ਚਰਨਜੀਤ ਸਿੰਘ ਬਸ ਸਟੈਂਡ ਬਰਨਾਲਾ ਚੌਂਕੀ, ਐਸਐਚਓ ਲਖਬੀਰ ਸਿੰਘ ਥਾਣਾ ਸਿਟੀ ਟੂ, ਇੰਸਪੈਕਟਰ ਬਲਜੀਤ ਸਿੰਘ ਇਨਚਾਰਜ ਸੀਆਈ ਏ ਸਟਾਫ ਹੰਡਿਆਇਆ, ਸਿਪਾਹੀ ਕੁਲਦੀਪ ਸਿੰਘ, ਸਿਪਾਹੀ ਜਸਪਾਲ ਸਿੰਘ ਤੋ ਇਲਾਵਾ ਹੋਰ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ।

