ਸ਼ੱਕੀ ਹਾਲਤ ਵਿੱਚ ਮਿਲੀ ਘਰ ਅੰਦਰ ਪੱਖੇ ਨਾਲ ਲਟਕਦੀ ਵਿਅਕਤੀ ਦੀ ਲਾਸ਼….

0
PrimeKhabarPunjab Kaur Singh

ਬਰਨਾਲਾ -16 ਮਾਰਚ- ਬਰਨਾਲਾ ਦੇ ਪਿੰਡ ਧੂਰਕੋਟ ਵਿਖੇ ਇੱਕ ਵਿਅਕਤੀ ਵੱਲੋਂ ਪੱਖੇ ਨਾਲ ਲਟਕ ਕੇ ਆਤਮ ਹੱਤਿਆ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਰੂੜੇਕੇ ਕਲਾਂ ਦੇ ਮੁਖੀ ਗੁਰਮੇਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਚਮਕੌਰ ਸਿੰਘ ਉਰਫ ਕੌਰੇ ਨੇ ਘਰ ਦੇ ਹਾਲਾਤਾਂ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ, ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਮ੍ਰਿਤਕ ਦੇ ਭਰਾ ਰਾਮ ਸਿੰਘ ਗੁਰਨਾਮ ਸਿੰਘ ਸੁਖਪਾਲ ਸਿੰਘ ਤੇ ਭੈਣ ਕਰਮਜੀਤ ਕੌਰ ਦੇ ਬਿਆਨਾ ਅਨੁਸਾਰ  ਚਮਕੌਰ ਸਿੰਘ ਆਪਣੀ ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਸੀ। ਉਹ ਪਤਨੀ ਨੂੰ ਗਲਤ ਕੰਮ ਕਰਨ ਤੋਂ ਰੋਕਦਾ ਸੀ, ਪਰ ਪਤਨੀ ਕਈ-ਕਈ ਦਿਨ ਘਰ ਤੋਂ ਬਾਹਰ ਰਹਿੰਦੀ ਸੀ। ਪਰਿਵਾਰ ਨੇ ਦੱਸਿਆ ਕਿ ਇੱਕ ਦਿਨ ਪਹਿਲਾਂ ਚਮਕੌਰ ਸਿੰਘ ਦੁਖੀ ਹੋ ਕੇ ਟਾਵਰ ’ਤੇ ਵੀ ਚੜ੍ਹ ਗਿਆ ਸੀ, ਜਿਸਨੂੰ ਬੜਾ ਸਮਝਾ-ਬੁਝਾ ਕੇ ਹੇਠਾਂ ਉਤਾਰਿਆ ਗਿਆ। ਪਰ ਅਗਲੀ ਸਵੇਰ ਉਸ ਦੀ ਲਾਸ਼ ਕਮਰੇ ’ਚ ਪੱਖੇ ਨਾਲ ਲਟਕਦੀ ਮਿਲੀ।

ਪਰਿਵਾਰਿਕ ਮੈਂਬਰਾਂ ਨੇ ਸ਼ੱਕ ਜ਼ਾਹਰ ਕੀਤਾ ਕਿ ਸ਼ਾਇਦ ਚਮਕੌਰ ਸਿੰਘ ਦਾ ਪਹਿਲਾਂ ਕਤਲ ਕੀਤਾ ਗਿਆ ਤੇ ਫਿਰ ਇਸਨੂੰ ਖੁਦਕੁਸ਼ੀ ਦਾ ਰੂਪ ਦਿੱਤਾ ਗਿਆ। ਮ੍ਰਿਤਕ ਦੇ ਪਿੱਛੇ ਦੋ ਬੇਟੀਆਂ ਤੇ ਇੱਕ ਬੇਟਾ ਹੈ। ਪਰਿਵਾਰ ਨੇ ਪੁਲਿਸ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪਤਨੀ ਦੇ ਮੋਬਾਈਲ ਨੰਬਰਾਂ ਦੀ ਜਾਂਚ ਕਰਨ ਦੀ ਵੀ ਮੰਗ ਕੀਤੀ ਹੈ। ਥਾਣਾ ਮੁਖੀ ਨੇ ਕਿਹਾ ਕਿ ਪਰਿਵਾਰ ਵਾਲਿਆਂ ਦੇ ਬਿਆਨਾਂ ਅਨੁਸਾਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

About The Author

Leave a Reply

Your email address will not be published. Required fields are marked *