ਫਿਰੋਤੀ ਨਾ ਦੇਣ ਤੇ ਦੁਕਾਨਦਾਰ ਉੱਪਰ ਕੀਤੀ ਫਾਇਰਿੰਗ…..

ਅੰਮ੍ਰਿਤਸਰ- 22 ਮਾਰਚ-ਪੰਜਾਬ ਦਾ ਮਾਹੌਲ ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ। ਸ਼ਰੇਆਮ ਫਿਰੌਤੀਆਂ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਨਾ ਦੇਣ ਤੇ ਗੋਲੀ ਮਾਰ ਦਿੱਤੀ ਜਾ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਦੇ ਪਿੰਡ ਮਹਿਲ ਵਿੱਚ ਸਾਹਮਣੇ ਆਇਆ ਹੈ। ਜਿੱਥੇ ਪੀੜਤ ਦੇ ਪਰਿਵਾਰ ਨੇ ਦੱਸਿਆ ਕਿ ਦੁਕਾਨਦਾਰ ਸੁਖਵਿੰਦਰ ਸਿੰਘ ਤੋਂ ਪਿਛਲੇ ਕਈ ਦਿਨਾਂ ਤੋਂ ਫਿਰੋਤੀ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਪ੍ਰੰਤੂ ਫਿਰੋਤੀ ਨਾ ਦਿੱਤੇ ਜਾਣ ਤੇ ਦੋ ਅਣਪਛਾਤੇ ਨਕਾਬ ਪੋਸ਼ ਨੌਜਵਾਨਾਂ ਨੇ ਕਰਿਆਣੇ ਦੀ ਦੁਕਾਨ ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਦੁਕਾਨਦਾਰ ਸੁਖਵਿੰਦਰ ਸਿੰਘ ਬੁਰੀ ਤਰ੍ਹਾਂ ਜਖਮੀ ਹੋ ਗਿਆ। ਜਿਸ ਨੂੰ ਤੁਰੰਤ ਹੀ ਨਜ਼ਦੀਕੀ ਨਿਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਹਮਲੇ ਕਾਰਨ ਪਿੰਡ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
