ਤਰਕਸ਼ੀਲ ਭਵਨ ਵਿੱਚ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਪੇਂਟਿੰਗ ਮੁਕਾਬਲੇ ਕਰਵਾਏ…..

0
PrimeKhabarPunjab Painting Copmm

ਬਰਨਾਲਾ- 22 ਮਾਰਚ -ਐਸ ਸੀ ਈ ਆਰ ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਮਲਕਾ ਰਾਣੀ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਬਰਜਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਨੈਸ਼ਨਲ ਯੂਥ ਡੇ ਸਬੰਧੀ ਪੇਂਟਿੰਗ ਮੁਕਾਬਲੇ ਤਰਕਸ਼ੀਲ ਭਵਨ ਵਿੱਚ ਕਰਵਾਏ ਗਏ।
ਕਿਸ਼ੋਰ ਸਿੱਖਿਆ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੇ ਲਗਭਗ 100 ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਮੌਕੇ ਸਕੂਲਾਂ ਦੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਦੇ ਨੋਡਲ ਅਫ਼ਸਰਾਂ ਦੇ ਸੈਮੀਨਾਰ ਵੀ ਕਰਵਾਏ ਗਏ । ਜਿਸ ਵਿੱਚ ਜ਼ਿਲ੍ਹੇ ਦੇ ਲਗਭਗ 100 ਅਧਿਆਪਕਾਂ ਨੇ ਭਾਗ ਲਿਆ।ਇਸ ਸੈਮੀਨਾਰ ਦੇ ਰਿਸੋਰਸ ਪਰਸਨਜ ਡਾ.ਹਰੀਸ਼ ਕੁਮਾਰ, ਅਮਰਿੰਦਰ ਕੌਰ ਅਤੇ ਨਮਰਇਤਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸ਼ੋਰ ਅਵਸਥਾ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਬਹੁਤ ਜ਼ਰੂਰੀ ਹੈ। ਇਸ ਮੌਕੇ ਨਮਰਇਤਾ ਨੇ ਸਵਾਮੀ ਵਿਵੇਕਾਨੰਦ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ।
ਇਸ ਉਪਰੰਤ ਪੇਂਟਿੰਗ ਮੁਕਾਬਲੇ ਦੇ ਨਤੀਜੇ ਦਾ ਐਲਾਨ ਕੀਤਾ ਗਿਆ ਜਿਸ ਵਿੱਚ ਮਿਡਲ ਵਰਗ ਵਿੱਚੋਂ ਸਰਕਾਰੀ ਮਿਡਲ ਸਕੂਲ ਧਨੌਲਾ ਖੁਰਦ ਨੇ ਪਹਿਲਾ ਸਥਾਨ, ਸਰਕਾਰੀ ਮਿਡਲ ਸਕੂਲ ਸੰਘਰਪਤੀ ਧਨੌਲਾ ਨੇ ਦੂਸਰਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲੇ ਕੇ ਨੇ ਤੀਸਰਾ ਸਥਾਨ ਹਾਸਿਲ ਕੀਤਾ। ਹਾਈ ਵਰਗ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲੇ ਗਏ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਮਹਿਰਾਜ ਨੇ ਦੂਸਰਾ ਸਥਾਨ ਅਤੇ ਸਰਕਾਰੀ ਹਾਈ ਸਕੂਲ ਚੌਹਾਨ ਕੇ ਖੁਰਦ ਨੇ ਤੀਸਰਾ ਸਥਾਨ ਹਾਸਿਲ ਕੀਤਾ। ਸੀਨੀਅਰ ਸੈਕੰਡਰੀ ਵਰਗ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ (ਮੁੰਡੇ) ਨੇ ਪਹਿਲਾ ਸਸਥਾਨ, ਸਕੂਲ ਆਫ ਐਮੀਨੈਂਸ ਭਦੌੜ ਨੇ ਦੂਸਰਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ ਨੇ ਤੀਸਰਾ ਸਥਾਨ ਹਾਸਿਲ ਕੀਤਾ। ਉਪ ਜ਼ਿਲ੍ਹਾ ਸਿੱਖਿਆ ਅਫਸਰ ਬਰਜਿੰਦਰ ਪਾਲ ਸਿੰਘ ਨੇ ਉਕਤ ਸਕੂਲਾਂ ਨੂੰ ਸਰਟੀਫ਼ਿਕੇਟ ਅਤੇ ਟਰਾਫ਼ੀ ਦੇ ਨਾਲ ਕਰਮਵਾਰ 3000 ਰੁਪਏ, 1500 ਰੁਪਏ ਅਤੇ 1000 ਰੁਪਏ ਇਨਾਮ ਨਾਲ ਸਨਮਾਨਿਤ ਕੀਤਾ।
ਇਸ ਮੌਕੇ ਸੁਖਪਾਲ ਸਿੰਘ, ਅਜੀਤ ਪਾਲ ਸਿੰਘ, ਚੇਤਵੰਤ ਸਿੰਘ, ਰਾਜੇਸ਼ ਕੁਮਾਰ, ਰੋਹਿਤ ਸਿੰਗਲਾ ਨੇ ਪ੍ਰਬੰਧਕ ਦੀ ਡਿਊਟੀ ਨਿਭਾਈ ਅਤੇ ਦਿਲਪ੍ਰੀਤ ਸਿੰਘ, ਅਮਨਦੀਪ ਬੱਤਾ ਅਤੇ ਸੰਦੀਪ ਕੌਰ ਨੇ ਜਜਮੈਂਟ ਦੀ ਡਿਊਟੀ ਨਿਭਾਈ।

PrimeKhabarPunjab Saint Paul School

About The Author

Leave a Reply

Your email address will not be published. Required fields are marked *