ਬੱਡੀ ਪ੍ਰੋਗਰਾਮ ਤਹਿਤ ਮਾਪਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਹੋਣ ਦਾ ਸੱਦਾ ਦਿੱਤਾ

0
Prime Khabar Punjab Haniaya School

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਨਸ਼ਿਆਂ ਵਿਰੁੱਧ ਜਾਗਰੂਕ ਕਰਦੇ ਮਨਦੀਪ ਸ਼ਰਮਾ

ਹੰਡਿਆਇਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਬੱਡੀ ਪ੍ਰੋਗਰਾਮ ਤਹਿਤ ਮਾਪਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਹੋਣ ਦਾ ਸੱਦਾ ਦਿੱਤਾ । ਸਕੂਲ ਇੰਚਾਰਜ ਅਤੇ ਜ਼ਿਲ੍ਹਾ ਬੱਡੀ ਪ੍ਰੋਗਰਾਮ ਨੋਡਲ ਰਣਜੀਤ ਸਿੰਘ ਜੰਡੂ ਦੀ ਅਗਵਾਈ ਹੇਠ ਬੱਡੀ ਪ੍ਰੋਗਰਾਮ ਸਕੂਲ ਨੋਡਲ ਬਲਜੀਤ ਸਿੰਘ ਅਕਲੀਆ ਦੁਆਰਾ ਆਯੋਜਿਤ ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ੍ਰੀਮਤੀ ਮਲਕਾ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ੍ਰ ਬਰਜਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਇੰਸ ਮਿਸਟ੍ਰੈਸ ਮਨਦੀਪ ਸ਼ਰਮਾ ਨੇ ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੂੰ ਨਸ਼ਿਆਂ ਦੇ ਮਾੜੇ ਅਸਰ ਤੋਂ ਜਾਣੂ ਕਰਵਾਉਂਦੇ ਹੋਏ ਇਸ ਤੋਂ ਬਾਅਦ ਹੋਣ ਵਾਲੇ ਸਮਾਜਿਕ, ਆਰਥਿਕ ਅਤੇ ਪਰਿਵਾਰਕ ਨੁਕਸਾਨ ਬਾਰੇ ਗੱਲਬਾਤ ਕੀਤੀ । ਉਨ੍ਹਾਂ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਵਿਸ਼ੇਸ਼ ਸਮਿਆਂ ਦੌਰਾਨ ਧਿਆਨ ਰੱਖਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾ ਕੇ ਰੱਖਣ ਦੇ ਨੁਕਤੇ ਵੀ ਸਾਂਝੇ ਕੀਤੇ । ਜ਼ਿਲ੍ਹਾ ਨੋਡਲ ਅਫ਼ਸਰ ਰਣਜੀਤ ਸਿੰਘ ਜੰਡੂ ਨੇ ਮਾਪਿਆਂ ਨਾਲ ਨਸ਼ਿਆਂ ਦੀ ਰੋਕਥਾਮ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਆਪਣੇ ਆਲੇ ਦੁਆਲੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਲਿਆਉਣ ਵਾਲੇ ਅਨਸਰਾਂ ਤੋਂ ਸਾਵਧਾਨ ਰਹਿਣ ਲਈ ਸੁਚੇਤ ਕੀਤਾ । ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰ ਅਤੇ ਮੈਬਰਾਂ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ ।

About The Author

Leave a Reply

Your email address will not be published. Required fields are marked *