ਬਰਨਾਲਾ ਪਹੁੰਚੇ ਦਰਸ਼ਨ ਕਾਂਗੜਾ, ਕੌਮੀ ਪ੍ਰਧਾਨ ਭਾਰਤੀਯ ਅੰਬੇਡਕਰ ਮਿਸ਼ਨ

0
Prime Khabar Punjab Ambedkar Comety

ਚੰਗੀਆਂ ਸ਼ਖ਼ਸੀਅਤਾਂ ਨੂੰ ਮਿਲੇਗਾ ਡਾ ਅੰਬੇਡਕਰ ਸਟੇਟ ਐਵਾਰਡ — ਦਰਸ਼ਨ ਕਾਂਗੜਾ

ਬਰਨਾਲਾ -1 ਅਪ੍ਰੈਲ- ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਦੇ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਮਲਕੀਤ ਸਿੰਘ ਮੀਤਾ ਠੇਕੇਦਾਰ ਦੀ ਅਗਵਾਈ ਹੇਠ ਬਰਨਾਲਾ ਦੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹੋਈ ਜਿਸ ਵਿੱਚ ਵਿਸ਼ੇਸ਼ ਤੌਰ ਤੇ ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਕੌਮੀ ਪ੍ਰਧਾਨ ਦਰਸ਼ਨ ਕਾਂਗੜਾ ਦਾ ਮਿਸ਼ਨ ਦੇ ਵੱਡੀ ਗਿਣਤੀ ਚ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਦਰਸ਼ਨ ਕਾਂਗੜਾ ਨੇ ਕਿਹਾ ਕਿ ਮਿਸ਼ਨ ਦਾ ਸਾਲਾਨਾ ਸਮਾਗਮ ਬਾਬਾ ਸਾਹਿਬ ਤੁਝੇ ਸਲਾਮ 10 ਅਪ੍ਰੈਲ ਨੂੰ ਸੰਗਰੂਰ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਵਿਸ਼ਾਲ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਨਾਮਣਾ ਖੱਟਣ ਵਾਲੀਆਂ 21 ਸ਼ਖ਼ਸੀਅਤਾ ਨੂੰ ਡਾ ਅੰਬੇਡਕਰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਪੰਜਾਬ ਭਰ ਵਿੱਚ ਕੰਮ ਕਰ ਰਹੀਆਂ ਚੰਗੀ ਕਾਰਗੁਜ਼ਾਰੀ ਵਾਲੀਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਅਤੇ ਸਪੋਰਟਸ ਕਲੱਬਾਂ ਦੇ ਤਿੰਨ ਤਿੰਨ ਨੁਮਾਇੰਦਿਆਂ ਦਾ ਵੀ ਮਿਸ਼ਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਰਾਣੀ ਕੌਰ ਠੀਕਰੀਵਾਲ ਅਤੇ ਪਰਮਜੀਤ ਕੌਰ ਧੌਲਾ ਨੇ ਕਿਹਾ ਕਿ ਬਾਬਾ ਸਾਹਿਬ ਨੇ ਆਪਣਾ ਸਾਰਾ ਜੀਵਨ ਕੌਮ ਦੇ ਲੇਖੇ ਲਗਾ ਦਿੱਤਾ। ਅਜਿਹੇ ਮਹਾਨ ਨਾਇਕ ਨੂੰ ਭੁਲਾਇਆ ਨਹੀਂ ਜਾ ਸਕਦਾ ਉਨ੍ਹਾਂ ਕਿਹਾ ਕਿ ਭਾਰਤੀਆ ਅੰਬੇਡਕਰ ਮਿਸ਼ਨ ਮੈਡਮ ਪੂਨਮ ਕਾਂਗੜਾ ਅਤੇ ਦਰਸ਼ਨ ਕਾਂਗੜਾ ਦੀ ਅਗਵਾਈ ਹੇਠ ਹੋਰ ਸਮਾਜ਼ ਸੇਵੀ ਕੰਮਾਂ ਦੇ ਨਾਲ ਨਾਲ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਘਰ ਘਰ ਪਹੁੰਚਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਮਿਸ਼ਨ ਦਾ ਹਿੱਸਾ ਹਨ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਗੁਲਸ਼ਨ ਵੱਲੋਂ ਭਾਰਤੀਯ ਅੰਬੇਡਕਰ ਮਿਸ਼ਨ ਦਾ ਹਰ ਪੱਖੋਂ ਸਹਿਯੋਗ ਕਰਨ ਲਈ ਐਲਾਨ ਵੀ ਕੀਤਾ ਗਿਆ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ,ਰਾਜਨ ਚੰਡਾਲੀਆ, ਬਿੰਦੂ ਰਾਣੀ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

About The Author

Leave a Reply

Your email address will not be published. Required fields are marked *