ਪਟਿਆਲਾ ਦੇ ਪੁਲਿਸ ਸਟੇਸ਼ਨ ਵਿੱਚ ਹੋਇਆ ਜ਼ਬਰਦਸਤ ਧਮਾਕਾ
ਪਟਿਆਲਾ-01 ਅਪ੍ਰੈਲ-ਪਟਿਆਲਾ ਦੇ ਬਾਦਸ਼ਾਹ ਪੁਲਿਸ ਸਟੇਸ਼ਨ ਵਿੱਚ ਅੱਜ ਇੱਕ ਜਬਰਦਸਤ ਧਮਾਕਾ ਹੋ ਜਾਣ ਨਾਲ ਆਸ ਪਾਸ ਦੇ ਇਲਾਕੇ ਵਿੱਚ ਸਨਸਨੀ ਫੈਲ ਗਈ। ਦੱਸਣ ਯੋਗ ਹੈ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਸ਼ਹਿਰਾਂ ਦੇ ਪੁਲਿਸ ਥਾਣਿਆਂ ਵਿੱਚ ਵਿਸਫੋਟ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ । ਅਜਿਹੇ ਧਮਾਕੇ ਪੰਜਾਬ ਦੇ ਮਾਝੇ ਇਲਾਕੇ ਦੇ ਪੁਲਿਸ ਸਟੇਸ਼ਨਾਂ ਵਿੱਚ ਹੋਏ ਸਨ। ਪ੍ਰੰਤੂ ਮਾਲਵੇ ਦੇ ਇਲਾਕੇ ਵਿੱਚ ਹੋਣ ਵਾਲਾ ਇਹ ਪਹਿਲਾ ਹਮਲਾ ਹੈ।
ਜਾਣਕਾਰੀ ਮੁਤਾਬਕ ਧਮਾਕਾ ਬਾਦਸ਼ਾਹਪੁਰ ਪੁਲਸ ਸਟੇਸ਼ਨ ਦੇ ਦਫਤਰ ਦੇ ਅੰਦਰ ਹੋਇਆ। ਧਮਾਕੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਘਰਾਂ ‘ਚ ਰਹਿਣ ਵਾਲੇ ਲੋਕ ਡਰ ਗਏ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਵੀ ਟੁੱਟ ਗਏ। ਫਿਲਹਾਲ ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ।
