ਬਾਲ ਵਿਆਹ ਰੋਕਣ ਸਬੰਧੀ ਕਰਵਾਏ ਜਾਗਰੂਕਤਾ ਪ੍ਰੋਗਰਾਮ

ਬਰਨਾਲਾ-2 ਅਪ੍ਰੈਲ-ਡਿਪਟੀ ਕਮਿਸ਼ਨਰ ਟੀ.ਬੈਨਿਥ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਦੇ ਦਿਸ਼ਾ-ਨਿਰਦੇਸ਼ ‘ਤੇ ਅਕਸ਼ੈ ਤ੍ਰਿਤੀਆ ਤਿਉਹਾਰ ਮੌਕੇ ਬਾਲ ਵਿਆਹ ਰੋਕਣ ਦੇ ਸਬੰਧ ਵਿਚ ਜ਼ਿਲ੍ਹੇ ਦੇ ਵੱਖ ਸਕੂਲਾਂ, ਆਗਣਵਾੜੀ ਸੈਟਰਾਂ ਵਿਚ ਜਾਗਰੂਕਤਾਂ ਪ੍ਰੋਗਰਾਮ ਕਰਵਾਏ ਗਏ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਕਾਨੂੰਨ ਅਨੁਸਾਰ ਲੜਕੀ ਦੇ ਵਿਆਹ ਕਰਨ ਦੀ ਉਮਰ 18 ਸਾਲ ਅਤੇ ਲੜਕੇ ਦੇ ਵਿਆਹ ਕਰਨ ਦੀ ਉਮਰ 21 ਸਾਲ ਹੈ। ਬਾਲ ਵਿਆਹ ਕਰਨ ਅਤੇ ਕਰਵਾਉਣ ਵਾਲੇ ਨੂੰ 2 ਸਾਲ ਦੀ ਸਜ਼ਾ ਅਤੇ 1 ਲੱਖ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੁਆਰਾ ਚਾਇਲਡਾ ਮੈਰਿਜ ਪ੍ਰੋਬਸ਼ਨ ਅਫਸਰਾਂ ਨਾਲ ਮਿਲ ਕੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਤੁਹਾਡੇ ਆਲੇ-ਦੁਆਲੇ ਬਾਲ ਵਿਆਹ ਹੁੰਦਾ ਹੈ ਤਾਂ ਉਸ ਦੀ ਸੂਚਨਾ ਤਰੁੰਤ 1098 ਹੈਲਪ ਲਾਇਨ ਨੰਬਰ,ਨੇੜੇ ਦੇ ਪੁਲਿਸ ਸਟੇਸ਼ਨ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਨੂੰ ਦਿੱਤੀ ਜਾ ਸਕਦੀ ਹੈ।ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਤੋਂ ਸ਼੍ਰੀ ਰੁਪਿੰਦਰ ਸਿੰਘ, ਮੈਡਮ ਪ੍ਰਿਤਪਾਲ ਕੌਰ, ਬਲਵਿੰਦਰ ਸਿੰਘ ਸ਼ਾਮਲ ਹੋਏ।
