ਹੰਡਿਆਇਆ ਸਕੂਲ ਦੀ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ….

0
Prime Khabar Punjab Hnd School

ਹੰਡਿਆਇਆ- 5 ਅਪ੍ਰੈਲ – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੀ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ । ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਇਸ ਨਤੀਜੇ ਵਿਚ ਨਿਰਮਲ ਕੌਰ ਪੁੱਤਰੀ  ਬੂਟਾ ਸਿੰਘ ਨੇ 531 ਅੰਕ ਪ੍ਰਾਪਤ ਕਰਕੇ ਪਹਿਲਾ, ਪਰਮਪ੍ਰੀਤ ਕੌਰ ਪੁੱਤਰੀ ਜਗਤਾਰ ਸਿੰਘ ਨੇ 516 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਖੁਸ਼ੀ ਕੁਮਾਰੀ ਪੁੱਤਰੀ  ਨੇ 493 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ । ਮੋਹਰੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਕੂਲ ਇੰਚਾਰਜ ਰਣਜੀਤ ਸਿੰਘ ਜੰਡੂ, ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਅਤੇ ਸਮੂਹ ਸਟਾਫ਼ ਵੱਲੋਂ ਵਧਾਈ ਦਿੱਤੀ।

About The Author

Leave a Reply

Your email address will not be published. Required fields are marked *