ਖੁੱਡੀ ਕਲਾਂ ਸਕੂਲ ਦੀ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮੱਲਾਂ ਮਾਰਦੇ ਹੋਏ ਹਾਸਿਲ ਕੀਤੇ ਤਿੰਨੋ ਸਥਾਨ….

ਖੁੱਡੀ ਕਲਾਂ-5 ਅਪ੍ਰੈਲ-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਦੀ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਇਸ ਨਤੀਜੇ ਵਿੱਚ ਸੰਦੀਪ ਕੌਰ ਪੁੱਤਰੀ ਗੁਰਦੀਪ ਸਿੰਘ ਨੇ 561 ਅੰਕ ਪ੍ਰਾਪਤ ਕਰਕੇ ਪਹਿਲਾ, ਲਵਲੀਨ ਕੌਰ ਪੁੱਤਰੀ ਹਰਤੇਜ ਸਿੰਘ ਨੇ 551 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਹਰਸਿਮਰਨ ਕੌਰ ਪੁੱਤਰੀ ਬਿੰਦਰ ਸਿੰਘ ਨੇ 529 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮੱਲਾਂ ਮਾਰਦੇ ਹੋਏ ਤਿੰਨੋ ਸਥਾਨ ਹਾਸਿਲ ਕੀਤੇ। ਮੋਹਰੀ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਸਕੂਲ ਇੰਚਾਰਜ ਅਵਿਨਾਸ਼ ਕੌਰ, ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਅਤੇ ਸਮੂਹ ਸਟਾਫ ਵੱਲੋਂ ਵਧਾਈ ਦਿੱਤੀ ਗਈ।