ਦੋ ਧਿਰਾਂ ਦਾ ਝਗੜਾ ਰੋਕਣ ਗਏ ਸਬ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ, ਇੱਕ ਪੁਲਿਸ ਮੁਲਾਜ਼ਮ ਜ਼ਖਮੀ

0
Prime Khabar Punjab Tarantarn

ਤਰਨਤਾਰਨ-10 ਅਪ੍ਰੈਲ-ਪਿੰਡ ਵਿੱਚ ਚੱਲ ਰਹੀ ਦੋ ਤਰ੍ਹਾਂ ਦੀ ਲੜਾਈ ਨੂੰ ਰੋਕਣ ਗਏ ਸਬ ਇੰਸਪੈਕਟਰ ਦੀ ਗੋਲੀ ਲੱਗ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਉੱਤੇ ਪਹੁੰਚੇ ਡੀਆਈਜੀ ਫਿਰੋਜ਼ਪੁਰ ਰੇਂਜ ਹਰਮਬੀਰ ਸਿੰਘ ਗਿੱਲ ਨੇ ਦੱਸਿਆ ਕਿ ਤਰਨ ਤਾਰਨ ਦੇ ਪਿੰਡ ਕੋਟ ਮੁਹੰਮਦ ਖਾਂ ਵਿੱਚ ਦੋ ਧਿਰਾਂ ਦਾ ਝਗੜਾ ਹੋਣ ਦੀ ਸੂਚਨਾ ਮਿਲਣ ਤੇ ਥਾਣਾ ਗੋਇੰਦਵਾਲ ਸਾਹਿਬ ਤੋਂ ਪੁਲਿਸ ਪਾਰਟੀ ਝਗੜਾ ਰੋਕਣ ਲਈ ਗਈ ਸੀ। ਝਗੜੇ ਦੌਰਾਨ ਭੀੜ ਵਿੱਚੋਂ ਕਿਸੇ ਨੇ ਗੋਲੀ ਚਲਾਈ, ਜਿਸ ਕਰਕੇ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਮੌਤ ਹੋ ਗਈ। ਜਦਕਿ ਇੱਕ ਪੁਲਿਸ ਮੁਲਾਜ਼ਮ ਜਖਮੀ ਹੋ ਗਿਆ। ਉਹਨਾਂ ਦੱਸਿਆ ਕਿ ਫਿਲਹਾਲ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਗੋਲੀ ਕਿੰਨਾ ਲੋਕਾਂ ਵੱਲੋਂ ਚਲਾਏ ਗਈ ਸੀ। ਜਾਂਚ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

PrimeKhabarPunjab Saint Paul School

About The Author

Leave a Reply

Your email address will not be published. Required fields are marked *