ਸਿਟੀ ਰੇਲਵੇ ਸਟੇਸ਼ਨ ਦੇ ਬਾਹਰ ਕਾਰ ਸਵਾਰ ਨੌਜਵਾਨਾਂ ਨੇ ਚਲਾਈਆਂ ਗੋਲੀਆਂ….

ਜਲੰਧਰ -10ਅਪ੍ਰੈਲ -ਬੀਤੀ ਰਾਤ ਜਲੰਧਰ ਸਿਟੀ ਰੇਲਵੇ ਸਟੇਸ਼ਨ ਦੇ ਬਾਹਰ ਕੁਝ ਕਾਰ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਚਲਾਏ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਬਾਰੇ ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਕਰਤਾਰਪੁਰ ਦੇ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਰਾਤ ਨੂੰ ਸਟੇਸ਼ਨ ਦੇ ਕੋਲੋਂ ਲੰਘ ਰਹੇ ਸਨ। ਉਹਨਾਂ ਦੇਖਿਆ ਕਿ ਸਿਟੀ ਰੇਲਵੇ ਸਟੇਸ਼ਨ ਦੇ ਬਾਹਰ ਕੁਝ ਨੌਜਵਾਨ ਕਾਰ ਉੱਪਰ ਸ਼ਰਾਬ ਰੱਖ ਕੇ ਪੀ ਰਹੇ ਸਨ। ਉਹਨਾਂ ਨੇ ਨੌਜਵਾਨਾਂ ਨੂੰ ਅਜਿਹਾ ਖੁੱਲੇ ਵਿੱਚ ਸ਼ਰਾਬ ਪੀਣ ਤੋਂ ਰੋਕਿਆ ਤਾਂ ਉਹਨਾਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਗਨੀਮਤ ਰਹੀ ਫਾਇਰਿੰਗ ਦੌਰਾਨ ਕਿਸੇ ਨੂੰ ਕੋਈ ਗੋਲੀ ਨਹੀਂ ਲੱਗੀ। ਪੁਲਿਸ ਆਸ ਪਾਸ ਦੇ ਕੈਮਰਿਆਂ ਨੂੰ ਚੈੱਕ ਕਰਕੇ ਆਰੋਪੀਆਂ ਦੀ ਤਲਾਸ਼ ਕਰ ਰਹੀ ਹੈ।
