ਸੜਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ….

ਤਪਾ ਮੰਡੀ-10ਅਪ੍ਰੈਲ-ਬੀਤੀ ਰਾਤ ਤਪਾ ਮੰਡੀ ਦੇ ਨੇੜਲੇ ਪਿੰਡ ਤਾਜੋ ਕੇ ਤੋਂ ਰੂੜੇ ਕੇ ਵੱਲ ਜਾਂਦੀ ਸੜਕ ’ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ’ਚ ਦੋ ਮੋਟਰਸਾਈਕਲ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਨੇਰਾ ਹੋਣ ਕਾਰਨ ਐਕਸੀਡੈਂਟ ਦੇ ਕਾਰਨਾਂ ਦਾ ਤਾਂ ਫਿਲਹਾਲ ਪਤਾ ਨਹੀਂ ਲੱਗਿਆ। ਮ੍ਰਿਤਕ ਲੋਕਾਂ ਦੀ ਪਛਾਣ ਮਲਕੀਤ ਕੌਰ ਪਤਨੀ ਮੰਗਾ ਸਿੰਘ (ਪਿੰਡ ਭੂੰਦੜ) ਅਤੇ ਜਸਬੀਰ ਸਿੰਘ ਪੁੱਤਰ ਗੁਰਜੰਟ ਸਿੰਘ (ਪਿੰਡ ਕਾਨੇਕੇ) ਵਜੋਂ ਹੋਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਸਬੰਧੀ ਜਾਣਕਾਰੀ ਮਿਲਦੇ ਹੀ ਸਹਾਰਾ ਕਲੱਬ ਦੇ ਸੇਵਾਦਾਰ ਤੁਰੰਤ ਐਬੂਲੈਂਸ ਲੈ ਕੇ ਪਹੁੰਚੇ ਅਤੇ ਮ੍ਰਿਤਕਾਂ ਨੂੰ ਹਸਪਤਾਲ ਦੇ ਮੁਰਦਾ ਘਰ ਭੇਜਿਆ।
