ਐਲਬੀਐਸ ਕਾਲਜ ਬਰਨਾਲਾ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਤੇ ਨਸ਼ਿਆਂ ਵਿਰੁੱਧ ਨੁੱਕੜ ਨਾਟਕ ਦਾ ਆਯੋਜਨ

0
Prime khabar punjab LBS college

ਬਰਨਾਲਾ-11ਅਪ੍ਰੈਲ-ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਤੇ ਨਸ਼ਿਆਂ ਵਿਰੁੱਧ ਇੱਕ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾਕਟਰ ਸੁਸ਼ੀਲ ਬਾਲਾ ਨੇ ਦੱਸਿਆ ਕਿ ਅੱਜ ਕੱਲ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਇਸ ਲਈ ਕਾਲਜ ਵਿੱਚ ਰੈਡ ਰਿਬਨ ਕਲੱਬ ਦੇ ਸਹਿਯੋਗ ਨਾਲ ਐਨਐਸਐਸ ਵਿਭਾਗ ਨੇ “ਯੁੱਧ ਨਸ਼ਿਆਂ ਵਿਰੁੱਧ” ਤੇ ਨਸ਼ਿਆਂ ਵਿਰੁੱਧ ਇੱਕ ਨੁੱਕੜ ਨਾਟਕ ਦਾ ਆਯੋਜਨ ਕੀਤਾ। ਇਹ ਨੁੱਕੜ ਨਾਟਕ ਰਾਮਪੁਰਾ ਫੂਲ ਦੇ “ਮਸਤਾਨੇ ਗਰੁੱਪ” ਦੇ ਵਿਦਿਆਰਥੀਆਂ ਦੁਆਰਾ ਖੇਡਿਆ ਗਿਆ। ਇਸ ਨਾਟਕ ਦੇ ਦੁਆਰਾ ਨੌਜਵਾਨ ਪੀੜੀ ਨੂੰ ਨਸ਼ਾ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਨਾਟਕ ਦੁਆਰਾ ਨੌਜਵਾਨਾਂ ਨੂੰ ਆਪਣੀ ਪ੍ਰਬਲ ਇੱਛਾ ਸ਼ਕਤੀ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਸ ਨਾਲ ਨਸ਼ਿਆਂ ਤੋਂ ਨਿਜਾਤ ਪਾਈ ਜਾ ਸਕਦੀ ਹੈ। ਪ੍ਰਿੰਸੀਪਲ ਡਾਕਟਰ ਸੁਸ਼ੀਲ ਬਾਲਾ ਅਤੇ ਕੋਆਰਡੀਨੇਟਰ ਸ੍ਰੀਮਤੀ ਅਰਚਨਾ ਨੇ ਕਲਾਕਾਰਾਂ ਨੂੰ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਹਨਾਂ ਨਾਲ ਐਨਐਸਐਸ ਪ੍ਰੋਗਰਾਮ ਆਫਿਸਰ ਹਰਜਿੰਦਰ ਕੌਰ, ਨੀਰੂ ਜੇਠੀ, ਆਰਤੀ ਅਗਰਵਾਲ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ ਵੀ ਹਾਜ਼ਰ ਸੀ।

About The Author

Leave a Reply

Your email address will not be published. Required fields are marked *