ਹਰ ਵਿਅਕਤੀ ਪੰਜਾਬ ਸਰਕਾਰ ਦੀ ਮੁਹਿੰਮ ਵਿੱਚ ਸਾਥ ਦੇਵੇ: ਐੱਸਡੀਐਮ ਰਿਸ਼ਭ ਬਾਂਸਲ

0
Prime Khabar Punjab Bhadaur

ਭਦੌੜ ਸਕੂਲ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਗਮ

ਭਦੌੜ-18 ਅਪ੍ਰੈਲ- ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸਬ ਡਵੀਜ਼ਨ ਤਪਾ ਅਧੀਨ ਪੈਂਦੇ ਸਕੂਲ ਆਫ ਐਮੀਨੈਂਸ ਭਦੌੜ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਉਪ ਮੰਡਲ ਮੈਜਿਸਟ੍ਰੇਟ ਰਿਸ਼ਭ ਬਾਂਸਲ ਮੁੱਖ ਮਹਿਮਾਨ ਵਜੋਂ ਪੁੱਜੇ।  ਇਸ ਮੌਕੇ ਨਸ਼ਿਆਂ ਵਿਰੁੱਧ ਸਹੁੰ ਚੁੱਕੀ ਗਈ। ਇਸ ਤੋਂ ਇਲਾਵਾ ਨਸ਼ਿਆਂ ਵਿਰੁੱਧ ਰੈਲੀ, ਪੇਂਟਿੰਗ/ਪੋਸਟਰ, ਸਲੋਗਨ ਮੁਕਾਬਲੇ ਕਰਵਾਏ ਗਏ। ਇਸ ਮੌਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਟਕ ਵੀ ਖੇਡਿਆ ਗਿਆ।

ਐੱਸ ਡੀ ਐਮ ਰਿਸ਼ਭ ਬਾਂਸਲ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਉਣ ਅਤੇ ਨਸੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਅਧਿਆਪਕਾਂ/ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ, ਅਧਿਆਪਕ, ਸਟਾਫ਼, ਮਾਪੇ ਅਤੇ ਪਤਵੰਤੇ ਹਾਜ਼ਰ ਸਨ।

DurgaPhotostate

About The Author

Leave a Reply

Your email address will not be published. Required fields are marked *