ਕੈਨੇਡਾ ਵਿੱਚ ਭਾਰਤੀ ਸਟੂਡੈਂਟਸ ਦੀ ਮੌਤ ਦਾ ਸਿਲਸਿਲਾ ਲਗਾਤਾਰ ਜਾਰੀ……

ਹਰਸਿਮਰਤ ਰੰਧਾਵਾ ਦੀ ਫਾਈਲ ਫੋਟੋ
ਕੈਨੇਡਾ-19 ਅਪ੍ਰੈਲ-ਕੈਨੇਡਾ ਦੇ ਹੈਮਿਲਟਨ ਸ਼ਹਿਰ ਵਿੱਚ ਇੱਕ ਹੋਰ ਭਾਰਤੀ ਵਿਦਿਆਰਥਣ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਵਿਦਿਆਰਥਣ ਦੀ ਪਹਿਚਾਣ ਹਰਸਿਮਰਤ ਰੰਧਾਵਾ ਦੇ ਤੌਰ ਤੇ ਹੋਈ ਹੈ, ਜੋ ਉੱਥੇ ਮੋਹਕ ਕਾਲਜ ਵਿੱਚ ਪੜ੍ਹਾਈ ਕਰ ਰਹੀ ਸੀ। ਹੈਮਿਲਟਨ ਪੁਲਿਸ ਨੇ ਕਿਹਾ ਕਿ ਭਾਰਤੀ ਵਿਦਿਆਰਥਣ ਦੀ ਮੌਤ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਗਈ ਅਤੇ ਪਾਇਆ ਗਿਆ ਕਿ ਇਹ ਦੋ ਲੋਕਾਂ ਵਿਚਕਾਰ ਹੋਈ ਲੜਾਈ ਦਾ ਨਤੀਜਾ ਸੀ, ਕਿਉਂਕਿ ਇੱਕ ਕਾਲੀ ਕਾਰ ਵਿੱਚ ਸਵਾਰ ਇੱਕ ਨੌਜਵਾਨ ਨੇ ਇੱਕ ਚਿੱਟੀ ਸੇਡਾਨ ‘ਤੇ ਗੋਲੀਬਾਰੀ ਕੀਤੀ ਸੀ। ਬੱਸ ਸਟਾਪ ‘ਤੇ ਖੜੀ ਇੱਕ ਵਿਦਿਆਰਥਣ ਦੀ ਛਾਤੀ ਵਿੱਚ ਗੋਲੀ ਲੱਗੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਪੁਲਿਸ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਭਾਲ ਕਰ ਰਹੀ ਹੈ।ਇਸ ਪੂਰੇ ਮਾਮਲੇ ‘ਤੇ, ਟੋਰਾਂਟੋ ਸਥਿਤ ਭਾਰਤੀ ਦੂਤਾਵਾਸ ਨੇ ਇੱਕ ਪੋਸਟ ਵਿੱਚ ਕਿਹਾ ਕਿ ਅਸੀਂ ਓਨਟਾਰੀਓ ਦੇ ਹੈਮਿਲਟਨ ਵਿੱਚ ਭਾਰਤੀ ਵਿਦਿਆਰਥਣ ਹਰਸਿਮਰਤ ਰੰਧਾਵਾ ਦੀ ਦੁਖਦਾਈ ਮੌਤ ਤੋਂ ਬਹੁਤ ਦੁਖੀ ਹਾਂ। ਉਸਨੇ ਅੱਗੇ ਕਿਹਾ ਕਿ ਅਸੀਂ ਉਸਦੇ ਪਰਿਵਾਰ ਦੇ ਸੰਪਰਕ ਵਿੱਚ ਹਾਂ ਅਤੇ ਹਰ ਤਰ੍ਹਾਂ ਨਾਲ ਮਦਦ ਕਰ ਰਹੇ ਹਾਂ।ਇਸ ਘਟਨਾ ਤੋਂ ਪਹਿਲਾਂ 5 ਅਪ੍ਰੈਲ ਨੂੰ ਇੱਕ ਭਾਰਤੀ ਨੌਜਵਾਨ ਦੀ ਵੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।ਅਪ੍ਰੈਲ ਮਹੀਨੇ ਵਿੱਚ ਕੈਨੇਡਾ ਵਿੱਚ ਭਾਰਤੀ ਮੂਲ ਦੇ ਦੋ ਲੋਕਾਂ ਦਾ ਕਤਲ ਕਰ ਦਿੱਤਾ ਗਿਆ ਹੈ।
