“ਯੁੱਧ ਨਸ਼ਿਆਂ ਵਿਰੁੱਧ” ਤਹਿਤ ਚੀਮਾ ਜੋਧਪੁਰ ਸਕੂਲ ਵਿਖੇ ਨਸ਼ਿਆਂ ਵਿਰੁੱਧ ਪੇਸ਼ ਕੀਤਾ ਨਾਟਕ…..

ਬਰਨਾਲਾ-22ਅਪ੍ਰੈਲ- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੀ ਲੜੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਨਾਟਕਾਂ ਦੀ ਲੜੀਵਾਰ ਪੇਸ਼ਕਾਰੀ ਕਰਵਾਈ ਗਈ। ਪ੍ਰਿੰਸੀਪਲ ਅਨਿਲ ਕੁਮਾਰ ਤੇ ਮੁਹਿੰਮ ਦੇ ਕੋਆਰਡੀਨੇਟਰ ਲਲਿਤਾ ਨੇ ਦੱਸਿਆ ਕਿ ਪਹਿਲੇ ਦਿਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਲੋ ਬੱਚਿਆ ਲਈ ਨਸ਼ਿਆਂ ਵਿਰੁੱਧ ਨਾਟਕ ਪੇਸ਼ ਕੀਤਾ ਗਿਆ ਤੇ ਅੱਜ ਸਵੇਰ ਦੀ ਸਭਾ ਵਿੱਚ ਸਕੂਲ ਦੇ ਨਾਟਕ ਮੰਡਲੀ ਦੀ ਟੀਮ ਨੇ ਨਸ਼ਿਆ ਵਿਰੋਧ ਨਾਟਕ ਪੇਸ਼ ਕੀਤਾ। ਇਸ ਮੌਕੇ ਪ੍ਰਿੰਸੀਪਲ ਅਨਿਲ ਕੁਮਾਰ ਵੱਲੋਂ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਉਹਨਾਂ ਬੱਚਿਆ ਨੂੰ ਨਸ਼ਿਆ ਤੋ ਬਚ ਕੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕ ਰਮਨਦੀਪ ਕੌਰ, ਸੁਖਦੀਪ ਕੌਰ, ਜਸਮੇਲ ਸਿੰਘ, ਬਲਵੀਰ ਸਿੰਘ, ਮਨਪ੍ਰੀਤ ਕੌਰ, ਪੂਨਮ ਸ਼ਰਮਾ, ਰਿਸ਼ੂ ਰਾਣੀ, ਗੁਰਮੀਤ ਕੌਰ, ਰਤਨਦੀਪ ਸਿੰਘ,ਵੀਰਪਾਲ ਕੌਰ, ਪਾਇਲ ਗਰਗ ਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।
