ਸਰਕਾਰੀ ਸਕੂਲ ਖੁੱਡੀ ਕਲਾਂ ਦੇ ਦੋ ਵਿਦਿਆਰਥੀਆਂ ਨੇ ਕੀਤਾ ਪੀ ਐਸ ਟੀ ਐਸ ਈ ਵਜ਼ੀਫਾ ਪ੍ਰੀਖਿਆ ਪਾਸ

ਖੁੱਡੀ ਕਲਾਂ -24-ਅਪ੍ਰੈਲ-ਪੰਜਾਬ ਸਰਕਾਰ ਦੁਆਰਾ ਲਈ ਜਾਣ ਵਾਲੀ ਪੰਜਾਬ ਰਾਜ ਨਿਪੁੰਨਤਾ ਖੋਜ ਦੀ ਵਜ਼ੀਫਾ ਪ੍ਰੀਖਿਆ ਵਿੱਚੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਖੁੱਡੀ ਕਲਾਂ ਦੀਆਂ ਦੋ ਵਿਦਿਆਰਥਣਾਂ ਨੇ ਬਹੁਤ ਵਧੀਆ ਨੰਬਰ ਪ੍ਰਾਪਤ ਕਰਕੇ ਕੁਆਲੀਫਾਈ ਕੀਤਾ। ਅੱਠਵੀਂ ਜਮਾਤ ਦੀ ਵਿਦਿਆਰਥਣ ਸੰਦੀਪ ਕੌਰ ਨੇ 116 ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚ 55ਵਾਂ ਰੈਂਕ ਪ੍ਰਾਪਤ ਕੀਤਾ ਅਤੇ ਦਲਜੀਤ ਕੌਰ, ਦਸਵੀਂ ਜਮਾਤ ਦੀ ਵਿਦਿਆਰਥਣ ਨੇ 110 ਅੰਕ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ, ਨਗਰ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ। ਦੋਨਾਂ ਵਿਦਿਆਰਥਣਾਂ ਨੂੰ ਉਹਨਾਂ ਦੇ ਮਾਤਾ ਪਿਤਾ ਦੇ ਨਾਲ ਸਕੂਲ ਵਿੱਚ ਸਨਮਾਨਿਤ ਕੀਤਾ ਗਿਆ ਅਤੇ ਇਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੰਦੇ ਹੋਏ ਬਾਕੀ ਵਿਦਿਆਰਥੀਆਂ ਨੂੰ ਇਹਨਾਂ ਵਿਦਿਆਰਥੀਆਂ ਤੋਂ ਪ੍ਰੇਰਣਾ ਲੈਣ ਲਈ ਕਿਹਾ।