ਹੰਡਿਆਇਆ ਸਕੂਲ ਵਿਖੇ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ

0
Prime Khabar Punjab Handiaya School

ਮਲੇਰੀਆ ਦਿਵਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦੇ ਸਿਹਤ ਸੁਪਰਵਾਈਜਰ

ਹੰਡਿਆਇਆ -25 ਅਪ੍ਰੈਲ- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਵਿਸ਼ਵ ਮਲੇਰੀਆ ਦਿਵਸ ਮੌਕੇ ਕੌਮੀ ਸੇਵਾ ਯੋਜਨਾ ਇਕਾਈ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ । ਪ੍ਰੋਗਰਾਮ ਅਫ਼ਸਰ ਬਲਜੀਤ ਸਿੰਘ ਅਕਲੀਆ ਨੇ ਸਿਹਤ ਵਿਭਾਗ ਦੇ ਪਹੁੰਚੇ ਅਧਿਕਾਰੀ ਅਤੇ ਕਰਮਚਾਰੀਆਂ ਦਾ ਸਵਾਗਤ ਕੀਤਾ । ਸਿਵਲ ਸਰਜਨ ਬਰਨਾਲਾ ਡਾਕਟਰ ਗੁਰਮਿੰਦਰ ਕੌਰ ਔਜਲਾ ਅਤੇ ਐੱਸ ਐਮ ਓ ਧਨੌਲਾ ਡਾਕਟਰ ਸਤਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਰਨਾਲਾ ਸ੍ਰੀ ਅਰੁਣ ਕੁਮਾਰ ਦੀ ਅਗਵਾਈ ਹੇਠ ਕਰਵਾਏ ਇਸ ਸੈਮੀਨਾਰ ਨੂੰ ਸੰਬੋਧਨ ਕਰਦੇ ਹਰਮੀਤ ਸਿੰਘ ਸਿਹਤ ਸੁਪਰਵਾਈਜਰ ਨੇ ਵਲੰਟੀਅਰਜ਼ ਨੂੰ ਦੱਸਿਆ ਕਿ ਮਲੇਰੀਆ ਬੁਖਾਰ ਐਨਾਫੈਲੀਜ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ । ਇਹ ਮੱਛਰ ਖੜ੍ਹੇ ਸਾਫ ਪਾਣੀ ਉਪਰ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਫਰਿੱਜਾਂ ਦੀਆਂ ਟਰੇਆਂ, ਕੂਲਰ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰਨਾ ਚਾਹੀਦਾ ਹੈ । ਸਿਹਤ ਸੁਪਰਵਾਈਜ਼ਰ ਨੇ ਮਲੇਰੀਆ ਬੁਖਾਰ ਤੋਂ ਬਚਾਅ, ਲੱਛਣ ਅਤੇ ਸਾਵਧਾਨੀਆਂ ਬਾਰੇ ਦੱਸਦਿਆਂ ਕਿਹਾ ਕਿ ਇਸ ਦਾ ਇਲਾਜ ਸਾਰੇ ਸਰਕਾਰੀ ਸਿਹਤ ਸੰਸਥਾ ਵਿਖੇ ਮੁਫ਼ਤ ਕੀਤਾ ਜਾਂਦਾ ਹੈ । ਅੰਤ ਵਿੱਚ ਸਕੂਲ ਇੰਚਾਰਜ ਰਣਜੀਤ ਸਿੰਘ ਜੰਡੂ ਨੇ ਧੰਨਵਾਦ ਕੀਤਾ । ਇਸ ਮੌਕੇ ਸਿਹਤ ਕਰਮਚਾਰੀ ਅਮਰਿੰਦਰ ਸਹਿਜ, ਲੈਕਚਰਾਰ ਗੁਰਲਾਲ ਸਿੰਘ ਬੋਪਾਰਾਏ, ਮਾਸਟਰ ਰੁਪਿੰਦਰ ਸਿੰਘ, ਮਾਸਟਰ ਪ੍ਰਿਤਪਾਲ ਸਿੰਘ, ਮੈਡਮ ਹਿਤਾਕਸ਼ੀ ਅਤੇ ਸਕੂਲ ਸਟਾਫ ਹਾਜ਼ਰ ਸੀ ।

About The Author

Leave a Reply

Your email address will not be published. Required fields are marked *