ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡਾ ਐਕਸ਼ਨ….

ਚੰਡੀਗੜ੍ਹ -25 ਅਪ੍ਰੈਲ-ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਚੀਫ ਸੁਰਿੰਦਰ ਪਾਲ ਸਿੰਘ ਪਰਮਾਰ ਸਹਿਤ ਆਈਜੀ ਤੇ ਐਸਐਸਪੀ ਨੂੰ ਮੁਅਤਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦਾ ਇਹ ਕਦਮ ਭ੍ਰਿਸ਼ਟਾਚਾਰ ਦੇ ਵਿਰੁੱਧ ਸਭ ਤੋਂ ਵੱਡਾ ਐਕਸ਼ਨ ਮੰਨਿਆ ਜਾ ਰਿਹਾ ਹੈ, ਕਿਉਂਕਿ ਪੰਜਾਬ ਦੇ ਵਿੱਚ ਵਿਜੀਲੈਂਸ ਦੇ ਚੀਫ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਇੱਥੇ ਦੱਸਣ ਯੋਗ ਹੈ ਕਿ ਕਰੀਬ ਇੱਕ ਮਹੀਨਾ ਪਹਿਲਾਂ ਹੀ ਪੰਜਾਬ ਪੁਲਿਸ ਦੇ ਏਡੀਜੀਪੀ ਸੁਰਿੰਦਰ ਪਾਲ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ ਵਜੋਂ ਤੈਨਾਤ ਕੀਤਾ ਗਿਆ ਸੀ। ਇਨਾਂ ਉਪਰੋਕਤ ਅਧਿਕਾਰੀਆਂ ਉੱਪਰ ਡਰਾਈਵਿੰਗ ਲਾਇਸੰਸ ਘੁਟਾਲੇ ਦੀ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਲੱਗੇ ਸਨ ।ਜਾਣਕਾਰੀ ਅਨੁਸਾਰ ਪੰਜਾਬ ਭਰ ਵਿੱਚ ਕੁੱਲ ਡਰਾਈਵਿੰਗ ਲਾਇਸੰਸ ਘੁਟਾਲੇ ਸਬੰਧੀ 26 ਮੁਕਦਮੇ ਦਰਜ ਕੀਤੇ ਗਏ ਸਨ।