ਸੈਕੰਡਰੀ ਸਕੂਲ ਹੰਡਿਆਇਆ ਵਿਖੇ ਸਲੋਗਨ ਲਿਖਣ ਮੁਕਾਬਲਾ ਕਰਵਾਇਆ

ਹੰਡਿਆਇਆ -26 ਅਪ੍ਰੈਲ- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਲੋਗਨ ਲਿਖਣ ਮੁਕਾਬਲਾ ਕਰਵਾਇਆ ਗਿਆ। ਟੀ ਬੇਨਿਥ ਡਿਪਟੀ ਕਮਿਸ਼ਨਰ ਬਰਨਾਲਾ ਜੀ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਇੰਦੂ ਸਿਮਕ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਇੰਚਾਰਜ ਰਣਜੀਤ ਸਿੰਘ ਜੰਡੂ ਦੀ ਅਗਵਾਈ ਹੇਠ ਕੌਮੀ ਸੇਵਾ ਯੋਜਨਾ ਇਕਾਈ ਦੇ ਸਹਿਯੋਗ ਨਾਲ ਕਰਵਾਏ ਇਸ ਮੁਕਾਬਲੇ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਹਿੱਸਾ ਲਿਆ । ਇਸ ਮੁਕਾਬਲੇ ਦੌਰਾਨ ਸੋਨੀਆ ਜਮਾਤ ਬਾਰ੍ਹਵੀਂ, ਨਵਨੀਤ ਕੌਰ ਜਮਾਤ ਨੌਵੀਂ ਅਤੇ ਆਇਨਾ ਜਮਾਤ ਅੱਠਵੀਂ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ । ਜੇਤੂ ਵਿਦਿਆਰਥਣਾਂ ਨੂੰ ਸਕੂਲ ਮੁਖੀ ਅਤੇ ਸਮੂਹ ਸਟਾਫ਼ ਵੱਲੋਂ ਸਨਮਾਨਿਤ ਕੀਤਾ ਗਿਆ । ਨੋਡਲ ਬੱਡੀ ਅਤੇ ਪ੍ਰੋਗਰਾਮ ਅਫ਼ਸਰ ਕੌਮੀ ਸੇਵਾ ਯੋਜਨਾ ਇਕਾਈ ਬਲਜੀਤ ਸਿੰਘ ਅਕਲੀਆ ਨੇ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਉਂਦੇ ਹੋਏ ਇਹਨਾਂ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵਿਚਾਰ ਸਾਂਝੇ ਕੀਤੇ । ਇਸ ਮੌਕੇ ਪ੍ਰਿਤਪਾਲ ਸਿੰਘ, ਰੁਪਿੰਦਰ ਸਿੰਘ, ਹਿਤਾਕਸ਼ੀ, ਰਾਜੇਸ਼ ਕੁਮਾਰ ਆਦਿ ਹਾਜ਼ਰ ਸਨ।