IOL ਫੈਕਟਰੀ ਵਿੱਚ ਗੈਸ ਲੀਕ ਹੋਣ ਨਾਲ ਇੱਕ ਦੀ ਮੌਤ, ਕਈ ਗੰਭੀਰ ਹਾਲਤ ਵਿੱਚ….

0
Prime khabar Gas leek

ਹੰਡਿਆਇਆ -27 ਅਪ੍ਰੈਲ- ਧੌਲਾ ਦੇ ਆਈਓਲ ਕੈਮੀਕਲ ਫਾਰਮਰਸਟੀਕਲ ਪਲਾਂਟ ਵਿੱਚ ਗੈਸ ਲੀਕ ਹੋ ਜਾਣ ਨਾਲ ਇੱਕ ਵਿਅਕਤੀ ਦੀ ਮੌਤ  ਅਤੇ ਕਈ ਵਿਅਕਤੀਆਂ ਦੇ ਗੰਭੀਰ ਜਖਮੀ ਹੋ ਜਾਣ ਦੀ ਸੂਚਨਾ ਮਿਲੀ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਤਬੀਰ ਸਿੰਘ ਬੈਂਸ ਨੇ ਕਿਹਾ ਕਿ ਅੱਜ ਸਵੇਰੇ IOL ਪਲਾਂਟ ਵਿੱਚ ਗੈਸ ਲੀਕ ਹੋ ਗਈ ਜਿਸ ਵਿੱਚ ਅਨਮੋਲ ਪੁੱਤਰ ਸ਼ਿਵਮ ਵਾਸੀ ਹਰਿਆਣਾ ਦੀ ਮੌਤ ਹੋ ਗਈ ਅਤੇ 3 ਗੰਭੀਰ ਰੂਪ ਨਾਲ ਜ਼ਖਮੀ ਵਿਅਕਤੀਆਂ ਨੂੰ ਬਰਨਾਲਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਏ ਗਏ। 2 ਮਰੀਜ਼ਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ, ਜੁਗਮ ਖੰਨਾ ਪੁੱਤਰ ਮੁਕੇਸ਼ ਕੁਮਾਰ ਅਤੇ ਲਵਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ  ਨੂੰ ਸੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ।

ਫੈਕਟਰੀ ਵਿੱਚ ਗੈਸ ਲੀਕ ਹੋਣਾ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੇ ਘਟਨਾ ਹੋ ਚੁੱਕੀ ਹੈ ਅਤੇ ਕਈ ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ ਹਨ ਪਰੰਤੂ ਫੈਕਟਰੀ ਮਾਲਕਾਂ ਦੁਆਰਾ ਮਜ਼ਦੂਰਾਂ ਦੀ ਸੇਫਟੀ ਲਈ ਸਹੀ ਕਦਮ ਨਾ ਉਠਾ ਕੇ ਹਰ ਵਾਰੀ ਅਜਿਹੀਆਂ ਘਟਨਾਵਾਂ ਨੂੰ ਦਬਾਏ ਜਾਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਡੀਐਸਪੀ ਬੈਂਸ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਡੁੰਗਾਈ ਨਾਲ ਜਾਂਚ ਕਰ ਰਹੀ ਹੈ।

About The Author

Leave a Reply

Your email address will not be published. Required fields are marked *