ਸੈਕੰਡਰੀ ਸਕੂਲ ਹੰਡਿਆਇਆ ਵਿਖੇ ਨੁੱਕੜ ਨਾਟਕ ਦਾ ਮੰਚਨ ਕੀਤਾ

0
Prime Khabar Punjab Handiaya

ਹੰਡਿਆਇਆ -28 ਅਪ੍ਰੈਲ-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੁੱਕੜ ਨਾਟਕ ਦਾ ਮੰਚਨ ਕੀਤਾ ਗਿਆ। ਟੀ ਬੇਨਿਥ ਡਿਪਟੀ ਕਮਿਸ਼ਨਰ ਬਰਨਾਲਾ ਜੀ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਇੰਦੂ ਸਿਮਕ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰਪਾਲ ਸਿੰਘ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਇੰਚਾਰਜ ਰਣਜੀਤ ਸਿੰਘ ਜੰਡੂ ਦੀ ਅਗਵਾਈ ਹੇਠ ਕੌਮੀ ਸੇਵਾ ਯੋਜਨਾ ਇਕਾਈ ਦੇ ਸਹਿਯੋਗ ਨਾਲ ਕਰਵਾਏ ਇਸ ਨੁੱਕੜ ਨਾਟਕ ਨੂੰ ਵਨ ਨਸ ਆਰਟ ਮੋਹਾਲੀ ਦੇ ਕਲਾਕਾਰ ਮੰਗਲ ਮੱਤਾ ਅਤੇ ਗੁਰਪ੍ਰੀਤ ਕੁੱਕੂ ਨੇ ਪੇਸ਼ ਕੀਤਾ । ਨੋਡਲ ਬੱਡੀ ਅਤੇ ਪ੍ਰੋਗਰਾਮ ਅਫ਼ਸਰ ਕੌਮੀ ਸੇਵਾ ਯੋਜਨਾ ਇਕਾਈ ਬਲਜੀਤ ਸਿੰਘ ਅਕਲੀਆ ਨੇ ਦੱਸਿਆ ਕਿ ਨਿਰਦੇਸ਼ਕ ਜਤਿੰਦਰ ਕੁਮਾਰ ਜੁਗਨੂੰ ਦੁਆਰਾ ਨਿਰਦੇਸ਼ਤ ਇਸ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਜਕੜ ਵਿਚ ਆਉਣ ਦੇ ਕਾਰਨ ਤੋਂ ਜਾਣੂ ਕਰਵਾਉਂਦੇ ਹੋਏ ਇਸਦੇ ਕਾਰਨ ਹੁੰਦੇ ਸੱਭਿਆਚਾਰਕ, ਆਰਥਿਕ ਅਤੇ ਸਮਾਜਿਕ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ । ਇਸ ਮੌਕੇ ਗੁਰਲਾਲ ਸਿੰਘ ਬੋਪਾਰਾਏ ਕਲਾਂ, ਪ੍ਰਿਤਪਾਲ ਸਿੰਘ, ਰੁਪਿੰਦਰ ਸਿੰਘ, ਰਾਹੁਲ ਸ਼ਰਮਾ, ਜਸਪਿੰਦਰ ਕੌਰ, ਨੇਹਾ ਗਰਗ, ਮੋਨੂੰ ਗੁਪਤਾ, ਸੁਖਦੀਪ ਰਤਨ, ਰਾਜੇਸ਼ ਕੁਮਾਰ ਆਦਿ ਹਾਜ਼ਰ ਸਨ ।

About The Author

Leave a Reply

Your email address will not be published. Required fields are marked *