20 ਬੋਤਲਾਂ ਸ਼ਰਾਬ ਬਰਾਮਦ….
ਹੰਡਿਆਇਆ-30 ਅਪ੍ਰੈਲ- ਹੰਡਿਆਇਆ ਪੁਲਿਸ ਨੇ 20 ਬੋਤਲਾਂ ਸ਼ਰਾਬ ਬਰਾਮਦ ਕਰਕੇ ਇੱਕ ਮਹਿਲਾ ਦੇ ਖਿਲਾਫ ਕੇਸ ਦਰਜ ਕੀਤਾ ਹੈ। ਹੰਡਿਆਇਆ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਸੋਨੀ ਕੌਰ ਪਤਨੀ ਲੱਖਾ ਸਿੰਘ ਵਾਸੀ ਕਿਲਾ ਪੱਤੀ ਹੰਡਿਆਇਆ ਨੂੰ 20 ਬੋਤਲਾਂ ਸ਼ਰਾਬ ਠੇਕਾ ਦੇਸੀ ਸਮੇਤ ਕਾਬੂ ਕਰਕੇ ਕੇਸ ਦਰਜ ਕਰ ਲਿਆ ਹੈ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਜੇਲ ਭੇਜ ਦਿੱਤਾ ਗਿਆ ਹੈ।
