ਪਿਕਅੱਪ ਗੱਡੀ ਚਾਲਕ ਨੇ ਲੈ ਲੀਆਂ ਦੋ ਵਿਅਕਤੀਆਂ ਦੀਆਂ ਜਾਨਾਂ

0
Prime khabar Punjab Accident

ਭੂਸ਼ਣ ਕੁਮਾਰ ਨੂੰ ਚਾਲਕ ਨੇ ਲਗਭਗ ਦੋ ਕਿਲੋਮੀਟਰ ਤੱਕ ਰੌਂਦਿਆ ਅਤੇ ਅੱਗੇ ਜਾ ਕੇ 23 ਸਾਲਾ ਨੌਜਵਾਨ ਅਮ੍ਰਿਤਪਾਲ ਸਿੰਘ ਪਾਲੀ ਦੀ ਲਈ ਜਾਣ

ਧਨੌਲਾ- 2 ਮਈ – ਧਨੌਲਾ ਵਿਖੇ ਇੱਕ ਤੇਜ਼ ਰਫ਼ਤਾਰ ਪਿਕਅੱਪ ਚਾਲਕ ਦੁਆਰਾ ਸਾਈਕਲ ਤੇ ਜਾ ਰਹੇ ਇੱਕ ਵਿਅਕਤੀ ਨੂੰ ਟੱਕਰ ਮਾਰ ਦੇਣ ਕਾਰਨ ਉਸ ਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਟੱਕਰ ਇੰਨੀ ਭਿਆਨਕ ਸੀ ਕਿ ਪਿਕਅੱਪ ਚਾਲਕ ਉਸ ਨੂੰ ਲਗਭਗ ਦੋ ਕਿਲੋਮੀਟਰ ਤੱਕ ਘਸੀਟਦਾ ਲੈ ਗਿਆ ਅਤੇ ਦਾਨਗੜ੍ਹ ਰੋਡ ‘ਤੇ ਸਾਈਕਲ ਵੱਖ ਹੋ ਗਈ। ਉਸ ਸਮੇਂ ਤੱਕ ਸਾਈਕਲ ਸਵਾਰ ਦੀ ਮੌਤ ਹੋ ਚੁੱਕੀ ਸੀ ਅਤੇ ਚਾਲਕ ਗੱਡੀ ਸਮੇਤ ਫਰਾਰ ਹੋ ਗਿਆ।

ਸਥਾਨਕ ਲੋਕਾਂ ਨੇ ਉਸ ਦਾ ਪਿੱਛਾ ਕੀਤਾ, ਪਰ ਅੱਗੇ ਜਾ ਕੇ ਬਰਨਾਲਾ ਨੇੜੇ ਹੰਡਿਆਇਆ ਰੋਡ ‘ਤੇ ਉਸ ਨੇ ਇੱਕ ਹੋਰ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰੀ, ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ। ਇਸ ਤੋਂ ਬਾਅਦ ਲੋਕਾਂ ਨੇ ਪਿਕਅੱਪ ਚਾਲਕ ਨੂੰ ਘੇਰ ਲਿਆ ਅਤੇ ਉਸ ਦੀ ਜ਼ਬਰਦਸਤ ਪਿੱਟਾਈ ਕੀਤੀ।

ਪਿਕਅੱਪ ਗੱਡੀ ਚਾਲਕ ਦੀ ਪਛਾਣ ਕਾਲਾ ਸਿੰਘ ਪੁੱਤਰ ਸੰਤੋਖ ਸਿੰਘ ਵਜੋਂ ਹੋਈ ਹੈ, ਜੋ ਸ਼ਰਾਬ ਵਪਾਰੀ “ਸੂਦ ਫਰਮ” ਲਈ ਡਰਾਈਵਰੀ ਕਰਦਾ ਸੀ ਅਤੇ ਗੱਡੀ ਵੀ ਉਨ੍ਹਾਂ ਦੇ ਨਾਂ ਹੈ। ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਦੋਵੇਂ ਵਿਅਕਤੀ ਧਨੌਲਾ ਦੇ ਰਹਿਣ ਵਾਲੇ ਸਨ।

ਉਹਨਾਂ ਵਿਚੋਂ ਇੱਕ, ਜੋ ਸੁਣਨ ਤੇ ਬੋਲਣ ਵਿੱਚ ਅਸਮਰਥ ਸੀ, ਦੀ ਪਛਾਣ ਭੂਸ਼ਣ ਕੁਮਾਰ ਵਜੋਂ ਹੋਈ ਹੈ, ਜੋ ਸਥਾਨਕ ਮੰਦਰ ਵਿੱਚ ਸੇਵਾ ਕਰਦਾ ਸੀ। ਦੂਜੇ ਨੌਜਵਾਨ ਦੀ ਪਛਾਣ 23 ਸਾਲਾ ਅਮ੍ਰਿਤਪਾਲ ਸਿੰਘ ਉਰਫ਼ ਪਾਲੀ ਪੁੱਤਰ ਭੋਲਾ ਸਿੰਘ ਨਿਵਾਸੀ ਮਾਣਾ ਪੱਤੀ ਵਜੋਂ ਹੋਈ ਹੈ, ਜੋ ਇੱਕ ਪੈਟਰੋਲ ਪੰਪ ਤੇ ਨੌਕਰੀ ਕਰਦਾ ਸੀ।

ਥਾਣਾ ਧਨੌਲਾ ਦੇ ਇੰਚਾਰਜ ਇੰਸਪੈਕਟਰ ਲਖਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਕਅੱਪ ਗੱਡੀ ਦੇ ਡਰਾਈਵਰ ਨੂੰ ਗੱਡੀ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਬਰਨਾਲਾ ਭੇਜ ਦਿੱਤਾ ਗਿਆ ਹੈ ਅਤੇ ਹਵਲਦਾਰ ਰਣਜੀਤ ਸਿੰਘ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

About The Author

Leave a Reply

Your email address will not be published. Required fields are marked *