50 ਗੋਲੀਆਂ ਸਮੇਤ ਨੌਜਵਾਨ ਕਾਬੂ….

ਹੰਡਿਆਇਆ 5 ਮਈ- ਬੀਤੇ ਦਿਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇੱਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਪਰਚਾ ਦਰਜ ਕਰ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਚਓ ਸ਼ੇਅਰਵਿੰਦਰ ਸਿੰਘ ਤੇ ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਨੌਜਵਾਨ ਜਸ਼ਨਦੀਪ ਸਿੰਘ ਉਰਫ ਜਸ਼ਨ ਪਿਤਾ ਲੋਹਰਾ ਸਿੰਘ ਵਾਸੀ ਤਲਵੰਡੀ ਭਾਈ ਜਿਲਾ ਫਿਰੋਜ਼ਪੁਰ ਕੋਲੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਐਨਡੀਪੀਸੀ ਐਕਟ ਤਹਿਤ ਧਾਰਾ 21,22,29 /61/85 ਤਹਿਤ ਮੁਕਦਮਾ ਦਰਜ ਕਰ ਲਿਆ ਗਿਆ ਹੈ। ਇਸ ਮੌਕੇ ਪੁਲਿਸ ਕਰਮਚਾਰੀ ਬਲਵਿੰਦਰ ਸਿੰਘ,ਜਸਵਿੰਦਰ ਬਰਾੜ, ਗੁਰਮੀਤ ਸਿੰਘ ਆਦੀ ਹਾਜਰ ਸਨ।
