ਸੈਕੰਡਰੀ ਸਕੂਲ ਹੰਡਿਆਇਆ ਦੀ ਬਾਰ੍ਹਵੀਂ ਜਮਾਤ ਦਾ ਨਤੀਜ਼ਾ ਰਿਹਾ ਸ਼ਾਨਦਾਰ

ਹੰਡਿਆਇਆ -15 ਮਈ – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਜਮਾਤ ਇੰਚਾਰਜ ਬਲਜੀਤ ਸਿੰਘ ਅਕਲੀਆ ਅਤੇ ਪ੍ਰਿਤਪਾਲ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਸਕੂਲ ਬੋਰਡ ਵੱਲੋਂ ਐਲਾਨੇ ਨਤੀਜੇ ਵਿਚ ਸਕੂਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਜਸਵੀਰ ਸਿੰਘ ਨੇ 90.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਅਨਿਕੇਤ ਪੁੱਤਰ ਵਿਨੋਦ ਕੁਮਾਰ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਹਰਮਨਦੀਪ ਕੌਰ ਪੁੱਤਰੀ ਜਸਵੀਰ ਸਿੰਘ ਨੇ 89.6 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਇੰਚਾਰਜ ਰਣਜੀਤ ਸਿੰਘ ਜੰਡੂ ਅਤੇ ਸਟਾਫ਼ ਵੱਲੋਂ ਮੋਹਰੀ ਵਿਦਿਆਰਥੀਆਂ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ। ਸਕੂਲ ਇੰਚਾਰਜ ਜੰਡੂ ਨੇ ਕਿਹਾ ਕਿ ਇਹ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਨਤੀਜਾ ਬੋਰਡ ਦੇ ਨਤੀਜੇ ਤੋਂ ਵੱਧ ਰਿਹਾ ਹੈ । ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ।