ਸ.ਸ.ਸ.ਸਕੂਲ ਖੁੱਡੀ ਕਲਾਂ ਦੇ ਦਸਵੀਂ ਦਾ ਨਤੀਜੇ ਵਿੱਚ ਲੜਕੀਆਂ ਨੇ ਮਾਰੀਆਂ ਮੱਲਾਂ

0
Primekhabarpunjab khui school

ਖੁੱਡੀ ਕਲਾਂ-17 ਮਈ-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਵਿੱਚ ਲੜਕੀਆਂ ਨੇ ਮੱਲਾਂ ਮਾਰੀਆਂ ।ਇਸ ਬਾਰੇ ਗੱਲਬਾਤ ਕਰਦਿਆਂ ਸਕੂਲ ਇੰਚਾਰਜ ਅਵਿਨਾਸ਼ ਕੌਰ ਨੇ ਦੱਸਿਆ ਕਿ ਦਸਵੀਂ ਜਮਾਤ ਦੇ ਨਤੀਜੇ ਵਿੱਚ ਲਵਪ੍ਰੀਤ ਕੌਰ ਪੁੱਤਰੀ ਸੇਵਕ ਸਿੰਘ ਨੇ 650 ਵਿੱਚੋਂ569(87.53%) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਦਲਜੀਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ 540/650 (83.07%) ਅਤ ਖੁਸ਼ੀ ਪੁੱਤਰੀ ਮਾਨਵਿੰਦਰ ਸਿੰਘ
540(83.07%) ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ,ਇੰਦਰਜੀਤ ਕੌਰ ਪੁੱਤਰੀ ਗੁਰਮੇਲ ਸਿੰਘ ਨੇ 524(80.61%) ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਜਦਕਿ ਲਵਪ੍ਰੀਤ ਕੌਰ ਸਪੁੱਤਰੀ ਭੋਲਾ ਸਿੰਘ ਨੇ 508(78.15%) ਅੰਕ ਪ੍ਰਾਪਤ ਕਰਕੇ ਚੌਥਾ, ਗੁਰਪਲਕ ਕੌਰ, ਸਪੁੱਤਰੀ ਧੰਨ ਜੀਤ ਸਿੰਘ ਨੇ 497(76.46% )ਅੰਕ ਲੈ ਕੇ ਪੰਜਵਾਂ, ਅਵਨੀਤ ਕੌਰ ਪੁੱਤਰੀ ਗੁਰਦੀਪ ਸਿੰਘ ਨੇ 478 (73.53%) ਅੰਕ ਲੈ ਕੇ ਛੇਵਾਂ ਸਥਾਨ ਪ੍ਰਾਪਤ ਕੀਤਾ।ਸਮੂਹ ਸਟਾਫ ਵੱਲੋਂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਿਦਿਆਰਥੀਆਂ ਦੀ ਕਾਮਯਾਬੀ ਤੇ ਵਧਾਈ ਦਿੱਤੀ ਗਈ ਅਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਗਈ।

About The Author

Leave a Reply

Your email address will not be published. Required fields are marked *