ਸੈਕੰਡਰੀ ਸਕੂਲ ਹੰਡਿਆਇਆ ਦੀ ਦਸਵੀਂ ਜਮਾਤ ਦਾ ਨਤੀਜ਼ਾ ਰਿਹਾ ਸ਼ਾਨਦਾਰ

0
Primekhabarpunjab Hnd school

ਕੁਲਵਿੰਦਰ, ਭੂਮੀਕਾ ਅਤੇ ਪ੍ਰੀਤੀ ਰਹੀਆਂ ਮੋਹਰੀ

ਹੰਡਿਆਇਆ -21 ਮਈ – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੀ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਜਮਾਤ ਇੰਚਾਰਜ ਪ੍ਰਵੀਨ ਕੁਮਾਰੀ, ਗਗਨਦੀਪ ਕੌਰ ਅਤੇ ਪੂਨਮ ਸ਼ਰਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਸਕੂਲ ਬੋਰਡ ਵੱਲੋਂ ਐਲਾਨੇ ਦਸਵੀਂ ਦੇ ਨਤੀਜੇ ਵਿਚ ਸਕੂਲ ਦੀਆਂ ਤਿੰਨ ਜਮਾਤਾਂ ਵਿਚੋਂ ਵਿਦਿਆਰਥਣ ਕੁਲਵਿੰਦਰ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 553 ਅੰਕ ਪ੍ਰਾਪਤ ਕਰਕੇ ਪਹਿਲਾ, ਭੂਮੀਕਾ ਪੁੱਤਰੀ ਮਿੰਟੂ ਨੇ 536 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਪ੍ਰੀਤੀ ਯਾਦਵ ਪੁੱਤਰੀ ਅਨਿਲ ਕੁਮਾਰ ਨੇ 525 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ । ਸਕੂਲ ਇੰਚਾਰਜ ਰਣਜੀਤ ਸਿੰਘ ਜੰਡੂ ਅਤੇ ਸਟਾਫ਼ ਵੱਲੋਂ ਮੋਹਰੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ । ਸਕੂਲ ਇੰਚਾਰਜ ਜੰਡੂ ਨੇ ਕਿਹਾ ਕਿ ਇਹ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ । ਉਨ੍ਹਾਂ ਕਿਹਾ ਕਿ ਸਕੂਲ ਦਾ ਨਤੀਜਾ ਬੋਰਡ ਦੇ ਨਤੀਜੇ ਤੋਂ ਵੱਧ ਰਿਹਾ ਹੈ । ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ।

About The Author

Leave a Reply

Your email address will not be published. Required fields are marked *