ਖੁੱਡੀ ਖ਼ੁਰਦ ਸਕੂਲ ਵਿਖੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਵਿਚੋਂ ਪਹਿਲੀਆਂ ਪੁਜੀਸਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਖੁੱਡੀ ਖ਼ੁਰਦ – 22 ਮਈ -ਸਰਕਾਰੀ ਪ੍ਰਾਇਮਰੀ ਸਕੂਲ ਖੁੱਡੀ ਖ਼ੁਰਦ ਵਿਖੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਵਿਚੋਂ ਪਹਿਲੀਆਂ ਪੁਜੀਸਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਸਕੂਲ ਇੰਚਾਰਜ ਦਿਨੇਸ਼ ਕੁਮਾਰ ਨੇ ਦੱਸਿਆ ਕਿ ਅੱਠਵੀਂ ਦੇ ਵਿਦਿਆਰਥੀ ਕੁਲਵਿੰਦਰ ਸਿੰਘ, ਕਮਲਜੀਤ ਕੌਰ, ਦਿਲਜੋਤ ਸਿੰਘ, ਦਸਵੀਂ ਦੀ ਵਿਦਿਆਰਥਣ ਜੋਤੀ ਕੌਰ, ਨਵਜੋਤ ਸ਼ਰਮਾ, ਗੁਰਮੀਤ ਸਿੰਘ, ਬਾਰ੍ਹਵੀਂ ਦੇ ਵਿਦਿਆਰਥੀ ਸਿਮਰਜੀਤ ਸਿੰਘ, ਜਸ਼ਨਪ੍ਰੀਤ ਕੌਰ ਤੇ ਗੁਰਪ੍ਰੀਤ ਸਿੰਘ ਨੂੰ ਸਰਪੰਚ ਦਵਿੰਦਰ ਸਿੰਘ ਰਟੋਲ, ਮਨਪ੍ਰੀਤ ਸਿੰਘ ਚੂੰਘ ਸੁਸਾਇਟੀ ਪ੍ਰਧਾਨ, ਬਲਾਕ ਆਗੂ ਸੁਖਵੀਰ ਸਿੰਘ ਬੱਗਾ ਵਲੋਂ ਨਗਦ ਰਾਸ਼ੀ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਜੀਤ ਸਿੰਘ ਖੁੱਡੀ, ਜਗਵਿੰਦਰਪਾਲ ਸਿੰਘ, ਸੱਤਪਾਲ ਸਿੰਘ, ਗੁਰਲਾਲ ਸਿੰਘ, ਹਰਭਗਵਾਨ ਸਿੰਘ, ਹਰਜੀਤ ਕੌਰ, ਵੈਸਾਲੀ, ਰਾਜਵਿੰਦਰ ਕੌਰ, ਹਰਵਿੰਦਰ ਕੌਰ, ਬਾਲਾ ਸੁੰਦਰੀ, ਲੀਲਾ ਸਿੰਘ, ਬਿੰਦਰ ਕੌਰ ਆਦਿ ਹਾਜ਼ਰ ਸਨ।