ਵੱਡੀ ਖ਼ਬਰ: CIA ਸਟਾਫ ਦੀ ਪੂਰੀ ਟੀਮ ਰਿਸ਼ਵਤ ਕਾਂਡ ਵਿੱਚ ਗ੍ਰਿਫਤਾਰ

0
Police logo

ਫਗਵਾੜਾ-23 ਮਈ- ਪੰਜਾਬ ਪੁਲਿਸ ਦਾ ਉਸ ਵੇਲੇ ਐਕਸ਼ਨ ਵੇਖਣ ਨੁੰ ਮਿਲਿਆ, ਜਦੋਂ ਫਗਵਾੜਾ ਦੀ ਪੂਰੀ ਸੀਆਈਏ ਟੀਮ ਨੇ ਤਸਕਰ ਨੂੰ ਛੁਡਾਉਣ ਲਈ 2.5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ ਗਿਆ।ਜਾਣਕਾਰੀ ਅਨੁਸਾਰ, ਪੁਲਿਸ ਨੇ ਫਗਵਾੜਾ ਦੀ ਪੂਰੀ ਸੀਆਈਏ ਟੀਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਵਿੱਚ ਸੀਆਈਏ ਇੰਚਾਰਜ ਬਿਸਮਨ ਸਿੰਘ ਮਾਹੀ, ਏਐਸਆਈ ਨਿਰਮਲ ਕੁਮਾਰ, ਏਐਸਆਈ ਜਸਵਿੰਦਰ ਸਿੰਘ ਅਤੇ ਕਾਂਸਟੇਬਲ ਜਗਰੂਪ ਸਿੰਘ ਸ਼ਾਮਲ ਹਨ। ਜਲੰਧਰ ਰੇਂਜ ਦੇ ਇੰਚਾਰਜ ਡੀਆਈਜੀ ਨਵੀਨ ਸਿੰਗਲਾ ਨੇ ਗ੍ਰਿਫ਼ਤਾਰੀਆਂ ਦੀ ਪੁਸ਼ਟੀ ਕੀਤੀ।
ਦੋਸ਼ ਹੈ ਕਿ ਉਨ੍ਹਾਂ ਨੂੰ ਹਾਨੀ ਨਾਮਕ ਤਸਕਰ ਨੂੰ ਛੁਡਾਉਣ ਲਈ 2.5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਗ੍ਰਿਫ਼ਤਾਰ ਮੁਲਜ਼ਮਾਂ ਦਾ ਡਾਕਟਰੀ ਮੁਆਇਨਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਜੁਡੀਸ਼ੀਅਲ ਮੈਜਿਸਟਰੇਟ ਫਗਵਾੜਾ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਫਗਵਾੜਾ ਦੇ ਸਦਰ ਪੁਲਿਸ ਸਟੇਸ਼ਨ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

About The Author

Leave a Reply

Your email address will not be published. Required fields are marked *