ਬਾਰਵੀਂ ਜਮਾਤ ਦੇ 4 ਵਿਦਿਆਰਥੀਆਂ ਸਮੇਤ 6 ਨੌਜਵਾਨ ਲਾਪਤਾ

0

ਫਿਰੋਜ਼ਪੁਰ 24 ਮਈ- ਫਿਰੋਜ਼ਪੁਰ ਵਿਚ 6 ਨੌਜਵਾਨਾਂ ਦੇ ਅਚਾਨਕ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਚਾਰ ਵਿਦਿਆਰਥੀਆਂ ਸਮੇਤ 6 ਨੌਜਵਾਨ ਸ਼ੁੱਕਰਵਾਰ ਰਾਤ ਤੋਂ ਹੀ ਲਾਪਤਾ ਹਨ।ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਕਿਸੇ ਦਾ ਕੋਈ ਵੀ ਸੁਰਾਗ ਨਹੀਂ ਮਿਲਿਆ,ਜਿਸ ਕਾਰਣ ਪਰਿਵਾਰਕ ਮੈਂਬਰਾਂ ਨੇ ਥਾਣਾ ਸਿਟੀ ਵਿਚ ਰਿਪੋਰਟ ਦਰਜ ਕਰਵਾਈ ਹੈ।

ਜਾਣਕਾਰੀ ਅਨੁਸਾਰ ਲਾਪਤਾ ਵਿਦਿਆਰਥੀਆਂ ਵਿੱਚ ਗੁਰਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬੇਦੀ ਕਲੋਨੀ, ਗੁਰਦਿੱਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਗੋਬਿੰਦ ਇਨਕਲੇਵ ਮਖੂ ਗੇਟ, ਲਵ ਵਾਸੀ ਪਿੰਡ ਅਲੀ ਕੇ ਅਤੇ ਵਿਸ਼ਵਦੀਪ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਇੱਛੇ ਵਾਲਾ ਸ਼ਾਮਲ ਹਨ। ਇਸ ਤੋਂ ਇਲਾਵਾ 2 ਨੌਜਵਾਨ ਹੋਰ ਲਾਪਤਾ ਹੋਏ, ਜਿਸ ਵਿਚ ਇਨਵਰਟਰ ਰਿਪੇਅਰ ਦਾ ਕੰਮ ਕਰਨ ਵਾਲਾ ਵਰਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਆਰਐਸਡੀ ਕਾਲਜ ਦੇ ਨੇੜੇ ਅਤੇ ਇੱਕ ਹੋਰ ਨੌਜਵਾਨ ਕ੍ਰਿਸ਼ ਪੁੱਤਰ ਵਿਜੇ ਕੁਮਾਰ ਵਾਸੀ ਬਸਤੀ ਆਵਾ ਵੀ ਸ਼ਾਮਲ ਹਨ।

ਪਰਿਵਾਰਕ ਮੈਂਬਰਾਂ ਅਨੁਸਾਰ ਇਹ ਨੌਜਵਾਨ ਸ਼ੁੱਕਰਵਾਰ ਸ਼ਾਮ ਪੰਜ ਵਜੇ ਤੋਂ ਲਾਪਤਾ ਹਨ ਅਤੇ ਇਨ੍ਹਾਂ ਦੇ ਮੋਬਾਈਲ ਫ਼ੋਨ ਵੀ ਬੰਦ ਆ ਰਹੇ ਹਨ। ਲਵ ਨਾਂ ਦਾ ਲੜਕਾ ਡੋਮੀਨੋਜ਼ ਉਤੇ ਪੀਜ਼ਾ ਡਿਲੀਵਰੀ ਦਾ ਕੰਮ ਕਰਦਾ ਸੀ। ਇਸ ਮਾਮਲੇ ਨੂੰ ਲੈ ਕੇ ਪੁਲਸ ਦੀ ਅਗਲੇਰੀ ਕਾਰਵਾਈ ਜਾਰੀ ਹੈ।

About The Author

Leave a Reply

Your email address will not be published. Required fields are marked *