ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਜ਼ਿਲ੍ਹਾ ਪੱਧਰੀ ਆਹੁਦੇਦਾਰਾਂ ਦੀ ਚੋਣ ਕੀਤੀ

ਬਰਨਾਲਾ -28 ਮਈ- ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਹੰਡਿਆਇਆ, ਭਦੌੜ, ਬਰਨਾਲਾ ਦੇ ਸੀਵਰੇਜ਼ ਬੋਰਡ ਦੇ ਕੱਚੇ ਮੁਲਾਜ਼ਮਾਂ ਦੀ ਮੀਟਿੰਗ ਬਰਨਾਲਾ ਵਿਖੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਨਿਹੰਗ ਦੀ ਅਗਵਾਈ ਵਿੱਚ ਹੋਈ । ਇਸ ਮੌਕੇ ਸੀਨੀਅਰ ਪ੍ਰਧਾਨ ਬਲਦੇਵ ਸਿੰਘ ਮੰਡੇਰ ਨੇ ਕਿਹਾ ਕਿ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ ਪਰ ਕਿਸੇ ਵੀ ਸਰਕਾਰ ਨੇ ਇਨ੍ਹਾਂ ਲਾਵਾਰਸ ਮੁਲਾਜ਼ਮਾਂ ਦੀ ਸਾਰ ਨਹੀਂ ਲਈ। ਸੋ ਹੁਣ ਇਹ ਕੱਚੇ ਮੁਲਾਜ਼ਮ ਆਉਣ ਵਾਲੇ ਦਿਨਾਂ ਵਿੱਚ ਇੱਕ ਵੱਡਾ ਸੰਘਰਸ਼ ਵਿੱਢਣ ਜਾ ਰਹੇ ਹਨ। ਇਸ ਮੀਟਿੰਗ ਦੌਰਾਨ ਬਰਨਾਲਾ ਜ਼ਿਲ੍ਹੇ ਦੇ ਆਹੁਦੇਦਾਰਾਂ ਦੀ ਜ਼ਿਲ੍ਹਾ ਪੱਧਰੀ ਚੋਣ ਵੀ ਕੀਤੀ। ਇਸ ਚੋਣ ਵਿਚ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ, ਮੀਤ ਪ੍ਰਧਾਨ ਗੁਰਦੀਪ ਸਿੰਘ ਭਦੌੜ, ਜਨਰਲ ਸਕੱਤਰ ਅਮਰੀਕ ਸਿੰਘ, ਖਜ਼ਾਨਚੀ ਚਰਨਜੀਤ ਸਿੰਘ ਬਲਜਿੰਦਰ ਸਿੰਘ, ਪ੍ਰੈਸ ਸਕੱਤਰ ਅਤੇ ਸਲਾਹਕਾਰ ਅਨਮੋਲਪ੍ਰੀਤ ਭਦੌੜ, ਸੰਜੀਵ ਕੁਮਾਰ, ਸੁਰੇਸ਼ ਕੁਮਾਰ, ਕਰਮ ਸਿੰਘ, ਨਰਿੰਦਰ ਸਿੰਘ, ਮੋਹਨ ਰਾਮ, ਵਿਜੇ ਕੁਮਾਰ, ਜਗਸੀਰ ਸਿੰਘ ਚੁਣੇ ਗਏ । ਇਹ ਜ਼ਿਲਾ ਪੱਧਰੀ ਕਮੇਟੀ ਬਰਨਾਲਾ ਜ਼ਿਲ੍ਹੇ ਦੀਆਂ ਲੌਕਲ ਮੰਗਾਂ ਲਈ ਕੰਮ ਕਰੇਗੀ ।