ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਪ੍ਰਸ਼ਾਸਨ ਖਿਲਾਫ ਸੀਐਮ ਪੋਰਟਲ ਤੇ ਪਾਈ ਸ਼ਿਕਾਇਤ

0

ਲੁਧਿਆਣਾ -29 ਮਈ- ਇੱਕ ਪਾਸੇ ਤਾਂ ਪੰਜਾਬ ਸਰਕਾਰ ਨਿਯੁਕਤੀਆਂ ਪੱਤਰ ਵੰਡ ਕੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਦਾਅਵਾ ਕਰਦੇ ਹਨ ਪਰ ਦੂਜੇ ਪਾਸੇ ਨੌਕਰੀ ਕਰ ਰਹੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਦੇ ਕੇ ਉਹਨਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਦੇ ਸਿੱਧਵਾਂ ਬੇਟ ਦੇ ਮਨਰੇਗਾ ਕਰਮਚਾਰੀਆਂ ਦਾ ਸਾਹਮਣੇ ਆਇਆ ਹੈ ਜਿੱਥੇ ਮਨਰੇਗਾ ਕਰਮਚਾਰੀਆਂ ਦੀ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਮਨਰੇਗਾ ਕਰਮਚਾਰੀਆਂ ਵੱਲੋਂ ਆਪਣੇ ਪ੍ਰਸ਼ਾਸਨ ਦੇ ਖਿਲਾਫ ਸੀਐਮ ਪੋਰਟਲ ਤੇ ਸ਼ਿਕਾਇਤ ਦਰਜ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮਨਰੇਗਾ ਕਰਮਚਾਰੀ ਦਫਤਰ ਬਲਾਕ ਸਿੱਧਵਾ ਬੇਟ ਦੇ ਮੁਲਾਜ਼ਮ ਨੇ ਦੱਸਿਆ ਕਿ ਮਨਰੇਗਾ ਕਰਮਚਾਰੀਆਂ ਨੂੰ ਕਦੇ ਵੀ ਸਮੇਂ ਸਿਰ ਤਨਖਾਹ ਨਹੀਂ ਮਿਲਦੀ । ਉਹਨਾਂ ਨੇ ਦੱਸਿਆ ਹੈ ਕਿ ਉਹਨਾਂ ਨੂੰ ਤਨਖਾਹ ਹਰ ਦੋ ਜਾਂ ਤਿੰਨ ਮਹੀਨਿਆਂ ਬਾਅਦ ਉਦੋਂ ਜਾਰੀ ਕੀਤੀ ਜਾਂਦੀ ਹੈ ਜਦੋਂ ਉਹ ਹੜਤਾਲ ਕਰਦੇ ਹਨ। ਉਹਨਾਂ ਦੱਸਿਆ ਕਿ ਉਹਨਾਂ ਦੀਆਂ ਤਨਖਾਹਾਂ ਬਹੁਤ ਹੀ ਥੋੜੀਆਂ ਹਨ ਪ੍ਰੰਤੂ ਪੱਕੇ ਹੋਣ ਦੇ ਲਾਲਚ ਕਾਰਨ  ਬੜੇ ਮੁਸ਼ਕਿਲ ਨਾਲ ਉਹ ਇਹਨਾਂ ਤਨਖਾਹਾਂ ਤੇ ਆਪਣੇ ਘਰ ਦਾ ਗੁਜ਼ਾਰਾ ਕਰ ਰਹੇ ਹਨ ਅਤੇ ਇਸ ਵਾਰ ਤਿੰਨ ਮਹੀਨੇ ਬੀਤ ਜਾਣ ਉਪਰੰਤ ਵੀ ਉਹਨਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਗਈਆਂ। ਜਿਸ ਕਾਰਨ ਉਹਨਾਂ ਦੇ ਘਰਾਂ ਦੀ ਹਾਲਤ ਖਰਾਬ ਹੋ ਚੁੱਕੀ ਹੈ। ਇਸ ਲਈ ਉਹਨਾਂ ਸੀਐਮ ਭਗਵੰਤ ਮਾਨ ਅੱਗੇ ਬੇਨਤੀ ਕੀਤੀ ਕਿ ਪ੍ਰਸ਼ਾਸਨ ਨੂੰ ਦੂਜੇ ਕਰਮਚਾਰੀਆਂ ਦੀ ਤਨਖਾਹ ਵਾਂਗ ਉਹਨਾਂ ਨੂੰ ਵੀ ਇੱਕ ਤੋਂ ਪੰਜ ਤਰੀਕ ਦੇ ਵਿੱਚ-ਵਿੱਚ ਤਨਖਾਹ ਜਾਰੀ ਕੀਤੇ ਜਾਣ ਦਾ ਨੋਟੀਫਿਕੇਸ਼ਨ ਭੇਜਿਆ ਜਾਵੇ।

ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਇਸ ਪੱਤਰ ਉਪਰ ਕਦੋਂ ਤੱਕ ਕਾਰਵਾਈ ਅਮਲ ਵਿਚ ਲਿਆਂਦੀ ਜਾਂਦੀ ਹੈ। ਕੀ ਮਨਰੇਗਾ ਕਰਮਚਾਰੀਆਂ ਦੀ ਤਨਖਾਹਾਂ ਵਿੱਚ ਸੁਧਾਰ ਹੋਵੇਗਾ ਜਾਂ ਉਹਨਾਂ ਨੂੰ ਸਮੇਂ ਸਿਰ ਤਨਖਾਹਾਂ ਮਿਲਣ ਲੱਗਣਗੀਆਂ???

About The Author

Leave a Reply

Your email address will not be published. Required fields are marked *