80 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਗ੍ਰਿਫਤਾਰ, ਪਰਚਾ ਦਰਜ

ਹੰਡਿਆਇਆ -30 ਮਈ-ਹੰਡਿਆਇਆ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ 80 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਪਰਚਾ ਦਰਜ ਕਰ ਲਿਆ ਗਿਆ ਹੈ। ਇਸ ਬਾਰੇ ਸਾਂਝੇ ਤੌਰ ਤੇ ਜਾਣਕਾਰੀ ਦਿੰਦੇ ਹੋਏ ਐਸਐਚਓ ਸ਼ੇਰਵਿੰਦਰ ਸਿੰਘ ਅਤੇ ਚੌਂਕੀ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਮਿਲੀ ਗੁਪਤ ਸੂਚਨਾ ਦੇ ਆਧਾਰ ਤੇ ਏਐਸਆਈ ਬੂਟਾ ਸਿੰਘ, ਸੀਨੀਅਰ ਸਿਪਾਹੀ ਹਰਿੰਦਰ ਕੁਮਾਰ ਅਤੇ ਸਿਪਾਹੀ ਗੁਰਮੀਤ ਸਿੰਘ ਦੁਆਰਾ ਜਗਿਆਣਾ ਰੋਡ ਹੰਡਿਆਇਆ ਦੇ ਸ਼ਮਸ਼ਾਨ ਘਾਟ ਅੰਦਰ ਇੱਕ ਵਿਅਕਤੀ ਨੂੰ 80 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰ ਲਿਆ। ਇਹ ਵਿਅਕਤੀ ਇੱਥੇ ਨਸ਼ੀਲੀਆਂ ਗੋਲੀਆਂ ਵੇਚਣ ਦੀ ਤਾਕ ਵਿੱਚ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਿਹਾ ਸੀ। ਖਾਸ ਮੁਖਬਰ ਦੀ ਇਤਲਾਹ ਤੇ ਇਸ ਨੂੰ ਮੌਕੇ ਤੇ ਕਾਬੂ ਕਰ ਲਿਆ ਗਿਆ। ਦੋਸ਼ੀ ਦੀ ਪਹਿਚਾਨ ਗੋਰਾ ਸਿੰਘ ਪੁੱਤਰ ਠੁਮਰਾ ਸਿੰਘ ਵਾਸੀ ਕਿਲਾ ਪੱਤੀ ਹੰਡਿਆਇਆ ਵਜੋਂ ਹੋਈ ਹੈ। ਉਨ੍ਹਾਂ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਦੋਸ਼ੀ ਦੇ ਖਿਲਾਫ ਮੁਕਦਮਾ ਨੰਬਰ 77 ਮਿਤੀ 29-5-2025 ਅਧੀਨ 22/61/85 ਐਨਡੀਪੀਸੀ ਐਕਟ ਅਧੀਨ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਇਸ ਮੌਕੇ ਉਹਨਾਂ ਨਾਲ ਹੌਲਦਾਰ ਬਲਵਿੰਦਰ ਸਿੰਘ ਅਤੇ ਸਿਪਾਹੀ ਰਮਨਦੀਪ ਸਿੰਘ ਵੀ ਹਾਜ਼ਰ ਸਨ।