ਮਾਪੇ-ਅਧਿਆਪਕ ਮਿਲਣੀ ਮੌਕੇ ਵਾਤਾਵਰਣ ਸੰਭਾਲ ਬਾਰੇ ਜਾਗਰੂਕ ਕੀਤਾ

0
PrimeKhabarPunjab Hnd School

ਹੰਡਿਆਇਆ- 31 ਮਈ – ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਮਾਪੇ-ਅਧਿਆਪਕ ਮਿਲਣੀ ਮੌਕੇ ਵਾਤਾਵਰਣ ਸੰਭਾਲ ਬਾਰੇ ਜਾਗਰੂਕ ਕੀਤਾ ਗਿਆ। ਸਕੂਲ ਮੁਖੀ ਰਣਜੀਤ ਸਿੰਘ ਜੰਡੂ ਨੇ ਦੱਸਿਆ ਕਿ ਸੁਨੀਤਇੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਬਰਨਾਲਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਇੰਦੂ ਸਿਮਕ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਕਾਰਗੁਜ਼ਾਰੀ ਰਿਪੋਰਟ ਦਿਖਾਉਂਦੇ ਹੋਏ ਜਿੱਥੇ ਛੁੱਟੀਆਂ ਦੇ ਕੰਮ ਬਾਰੇ ਜਾਣੂ ਕਰਵਾਇਆ ਉਥੇ ਹੀ ਜੁਲਾਈ ਟੈਸਟ ਲਈ ਤਿਆਰੀ ਬਾਰੇ ਵਿਚਾਰ ਚਰਚਾ ਕੀਤੀ ਗਈ । ਇਸ ਮੌਕੇ ਪਹੁੰਚੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਕੂਲ ਦੇ ਈਕੋ ਕਲੱਬ ਦੀ ਇੰਚਾਰਜ ਜੋਤੀ ਫੁਟੇਲਾ ਦੁਆਰਾ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਾਤਾਵਰਣ ਸੰਭਾਲ ਬਾਰੇ ਜਾਗਰੂਕ ਕੀਤਾ ਗਿਆ । ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਬਲਜੀਤ ਸਿੰਘ ਅਕਲੀਆ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੱਧ ਤੋਂ ਵੱਧ ਪੌਦੇ ਲਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ, ਪਲਾਸਟਿਕ ਲਿਫਾਫੇ ਨਾ ਵਰਤਣ ਅਤੇ ਧਰਤੀ ਦੀ ਤਪਸ਼ ਘਟਾਉਣ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ । ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ ।

About The Author

Leave a Reply

Your email address will not be published. Required fields are marked *