ਸਰਕਾਰੀ ਪ੍ਰਇਮਰੀ ਸਕੂਲ ਬਦਰਾ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ

0
PrimeKhabarPunjab Bara

ਬਰਨਾਲਾ-31 ਮਈ-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਇੰਦੂ ਸਿਮਕ ਜੀ ਦੀ ਅਗਵਾਈ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਬਦਰਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਮਾਪੇ ਅਧਿਆਪਕ ਮਿਲਨੀ ਵਿੱਚ ਮਿਸ਼ਨ ਸਮਰੱਥ, ਜੁਲਾਈ ਟੈਸਟ, ਨੋ ਪਾਲਸਟਿਕ ਯੂਜ ਅਤੇ ਛੁੱਟੀਆਂ ਦੇ ਕੰਮ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਸਕੂਲ ਸਟਾਫ਼ ਵੱਲੋਂ ਮਾਪਿਆਂ ਅਤੇ ਵਿਦਿਆਰਥੀਆਂ ਲਈ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਮੁੱਖ ਅਧਿਆਪਕ ਸਰਨਜੀਤ ਸਿੰਘ, ਐਸਐਮਸੀ ਕਮੇਟੀ ਚੇਅਰਮੈਨ ਸਰਬਜੀਤ ਕੌਰ ਤੋਂ ਇਲਾਵਾ ਗੁਰਵਿੰਦਰ ਸਿੰਘ, ਸੋਹਨ ਸਿੰਘ, ਰਾਮ ਸਿੰਘ, ਲਖਵੀਰ ਕੌਰ ਅਤੇ ਕਿਰਨਜੀਤ ਕੌਰ ਅਧਿਆਪਕ ਹਾਜ਼ਰ ਸਨ।

About The Author

Leave a Reply

Your email address will not be published. Required fields are marked *