ਅੰਮ੍ਰਿਤਸਰ ਵਿੱਚ ਵਾਪਰੀ ਬੇਅਦਬੀ ਦੀ ਘਟਨਾ, ਵਿਅਕਤੀ ਨੇ ਗੁਟਕਾ ਸਾਹਿਬ ਦੇ ਅੰਗ ਫਾੜੇ, ਪੁਲਿਸ ਨੇ ਕੀਤਾ ਗ੍ਰਿਫਤਾਰ

0
Prime khabar Punjab Arested

ਅੰਮ੍ਰਿਤਸਰ – 3 ਜੂਨ- ਸ਼ਹੀਦੀ ਦਿਹਾੜਿਆਂ ਦੇ ਸਿਲਸਿਲੇ ’ਚ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਨੇੜੇ ਸਖਤ ਸੁਰੱਖਿਆ ਪ੍ਰਬੰਧ  ਹੋਣ ਦੇ ਬਾਵਜੂਦ ਬੇਅਦਬੀ ਦੀ ਘਟਨਾ ਵਾਪਰੀ ਹੈ। 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਨੂੰ ਲੈ ਕੇ ਸ਼ਹਿਰ ‘ਚ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਮੌਜੂਦ ਹਨ।

ਇਸੇ ਦੌਰਾਨ ਅੱਜ ਸਵੇਰੇ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ, ਜਦੋਂ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਦੇ ਨੇੜੇ ਇਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ। ਉਕਤ ਵਿਅਕਤੀ ਨੇ ਗੁਟਕਾ ਸਾਹਿਬ ਦੇ ਅੰਗ ਫਾੜੇ। ਇਹ ਦੇਖ ਕੇ ਸੰਗਤ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਇਸ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਏ.ਡੀ.ਸੀ.ਪੀ. ਜਸਰੂਪ ਬਾਠ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਪੁਲਿਸ ਟੀਮ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

About The Author

Leave a Reply

Your email address will not be published. Required fields are marked *