ਨਾਜਾਇਜ਼ ਸੰਬੰਧਾਂ ਦੇ ਚਲਦੇ, ਪਤਨੀ ਪ੍ਰੇਮੀ ਸੰਗ ਫਰਾਰ, ਦੁਖੀ ਪਤੀ ਨੇ ਕੀਤੀ ਖੁਦਕੁਸ਼ੀ

0
Sucie With Medi

ਅੰਮ੍ਰਿਤਸਰ- 4 ਜੂਨ- ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪਰੇਸ਼ਾਨ ਹੋ ਕੇ ਜ਼ਹਿਰੀਲਾ ਪਦਾਰਥ ਖਾਣ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਲੱਬਾ ਪੁੱਤਰ ਬੀਰਾ ਸਿੰਘ ਵਾਲਮੀਕੀ ਪੱਤੀ ਵਜੋਂ ਹੋਈ ਹੈ।
ਮ੍ਰਿਤਕ ਦੀ ਰਿਸ਼ਤੇਦਾਰ ਮਨਜੀਤ ਕੌਰ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਨੇ 7 ਸਾਲ ਪਹਿਲਾਂ ਜ਼ਿਲ੍ਹਾ ਤਰਨਤਾਰਨ ਦੇ ਖਡੂਰ ਸਾਹਿਬ ਦੇ ਰਹਿਣ ਵਾਲੇ ਪ੍ਰੇਮ ਸਿੰਘ ਦੀ ਧੀ ਜੋਤੀ ਨਾਲ ਵਿਆਹ ਕੀਤਾ ਸੀ। ਇਸ ਵਿਆਹ ਤੋਂ ਉਨ੍ਹਾਂ ਦੇ ਘਰ ਇੱਕ ਲੜਕਾ ਅਤੇ ਇੱਕ ਲੜਕੀ ਪੈਦਾ ਹੋਈ। ਕੁਝ ਦਿਨ ਪਹਿਲਾਂ ਜੋਤੀ ਲੜਕੇ ਨੂੰ ਸਕੂਲ ਛੱਡਣ ਗਈ ਸੀ ਅਤੇ ਘਰ ਵਾਪਸ ਨਹੀਂ ਆਈ। ਕਾਫ਼ੀ ਭਾਲ ਕਰਨ ਤੋਂ ਬਾਅਦ ਵੀ ਉਹ ਨਹੀਂ ਮਿਲੀ, ਜਿਸ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ।
ਕੁਝ ਦਿਨਾਂ ਬਾਅਦ ਪਤਾ ਲੱਗਾ ਕਿ ਜੋਤੀ ਮਨੀ ਨਾਮ ਦੇ ਲੜਕੇ ਨਾਲ ਚਲੀ ਗਈ ਸੀ। ਉਕਤ ਨੌਜਵਾਨ ਨਾਲ ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪਰੇਸ਼ਾਨ ਹੋ ਕੇ ਲਵਪ੍ਰੀਤ ਸਿੰਘ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਉਸਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਜੋਤੀ ਅਤੇ ਉਸਦੇ ਪ੍ਰੇਮੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

About The Author

Leave a Reply

Your email address will not be published. Required fields are marked *