ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

0
DC T BANITH

ਗੁਟਕਾ, ਪਾਨ ਮਸਾਲਾ ਤੇ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਰਾਹੀਂ ਬਾਰ, ਹੋਟਲਾਂ/ਰੈਸਟੋਰੈਂਟਾਂ ’ਚ ਵੇਚਣ/ਸਰਵ ਕਰਨ ’ਤੇ ਪਾਬੰਦੀ
–ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਵੀ ਪੂਰਨ ਪਾਬੰਦੀ

ਬਰਨਾਲਾ – 4 ਜੂਨ – ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਟੀ ਬੈਨਿਥ ਆਈ.ਏ.ਐਸ. ਨੇ ਭਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਤੇ ਖਾਣ-ਪੀਣ ਵਾਲੀਆਂ ਹੋਰ ਚੀਜ਼ਾਂ, ਜਿਨ੍ਹਾਂ ਵਿੱਚ ਤੰਬਾਕੂ ਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਤੋਂ ਬਣੇ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਬਾਰ/ਹੁੱਕਾ ਬਾਰ, ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਸਰਵ ਕਰਨ ਅਤੇ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।      
      ਅਗਲੇ ਹੁਕਮਾਂ ਰਾਹੀਂ ਜ਼ਿਲ੍ਹਾ ਬਰਨਾਲਾ ਦੀਆਂ ਸੀਮਾਵਾਂ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਮੈਰਿਜ ਪੈਲੇਸਾਂ/ਧਾਰਮਿਕ ਸਥਾਨਾਂ/ਆਮ ਲੋਕਾਂ ਦੁਆਰਾ ਸੱਭਿਆਚਾਰਕ/ਧਾਰਮਿਕ ਅਤੇ ਹੋਰ ਪ੍ਰੋਗਰਾਮਾਂ ਆਦਿ ਵਿੱਚ ਲਾਊਡ ਸਪੀਕਰਾਂ, ਆਰਕੈਸਟਰਾ ਅਤੇ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ। ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ਅਤੇ ਪੜਾਈ ’ਤੇ ਮਾੜਾ ਅਸਰ ਪੈਂਦਾ ਹੈ। ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼ਜ) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਪੂਰਵ ਪ੍ਰਵਾਨਗੀ ਲਾਊਡ ਸਪੀਕਰਾਂ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ ਹੈ। ਜਿਸ ਵੀ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਜਾਂ ਆਮ ਲੋਕਾਂ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਵੱਖਰੇ ਤੌਰ ’ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪਹਿਲਾਂ ਪ੍ਰਵਾਨਗੀ ਲੈਣਾ ਯਕੀਨੀ ਬਣਾਉਣਗੇ।
 ਇਕ ਹੋਰ ਹੁਕਮ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਜੋ ਵੀ ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਬਣਾਉਣ ਦੇ ਚਾਹਵਾਨ ਹਨ ਜਾਂ ਜੋ ਮੈਰਿਜ ਪੈਲੇਸ, ਹੋਟਲ ਅਤੇ ਰੈਸਟੋਰੈਂਟ ਪਹਿਲਾਂ ਹੀ ਚੱਲ ਰਹੇ ਹਨ, ਉਨ੍ਹਾਂ ਦੇ ਮਾਲਕ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ। ਇਸ ਪ੍ਰਵਾਨਗੀ ਦੀ ਕਾਪੀ ਆਪੋ-ਆਪਣੇ ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਵਿੱਚ ਢੁਕਵੀਂ ਜਗ੍ਹਾ ’ਤੇ ਲਗਾਈ ਜਾਵੇ। ਕੋਈ ਵੀ ਮੈਜਿਸਟਰੇਟ ਜਾਂ ਪੁਲਿਸ ਅਧਿਕਾਰੀ, ਜੋ ਕਿ ਐਸ.ਐਚ.ਓ ਜਾਂ ਉਸ ਤੋਂ ਉਚ ਪਦ ਦਾ ਹੋਵੇ, ਕਿਸੇ ਸਮੇਂ ਵੀ ਇਨ੍ਹਾਂ ਦਾ ਨਿਰੀਖਣ ਕਰ ਸਕੇ।ਉਪਰੋਕਤ ਸਾਰੇ ਹੁਕਮ ਜ਼ਿਲ੍ਹੇ ਭਰ ਵਿੱਚ 18 ਜੁਲਾਈ 2025 ਤੱਕ ਲਾਗੂ ਰਹਿਣਗੇ।

About The Author

Leave a Reply

Your email address will not be published. Required fields are marked *