ਨਸ਼ੇ ਦੇ ਆਦੀ ਇੱਕ ਹੋਰ ਨੌਜਵਾਨ ਦੀ ਮੌਤ

0
PrimekhabarPunjab Baljinder

ਮ੍ਰਿਤਕ ਦੀ ਫਾਈਲ

ਹੰਡਿਆਇਆ -09 ਜੂਨ –  ਬਰਨਾਲਾ-ਮਾਨਸਾ ਰੋਡ ਤੇ ਇੱਕ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਹੰਡਿਆਇਆ ਦੇ ਏਐਸਆਈ ਬੂਟਾ ਸਿੰਘ ਨੇ ਦੱਸਿਆ ਕਿ ਸ਼ਾਮ 4 ਵਜੇ ਬਰਨਾਲਾ-ਮਾਨਸਾ ਰੋਡ ਤੇ ਧਨੌਲਾ ਖੁਰਦ ਤੋਂ ਕੁਝ ਦੂਰੀ ਤੇ ਖਤਾਨਾ ਵਿੱਚ ਇੱਕ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਦੀ ਪਹਿਚਾਨ ਬਲਜਿੰਦਰ ਸਿੰਘ ਉਰਫ ਗਾਂਧੀ (ਉਮਰ 25 ਸਾਲ) ਪੁੱਤਰ ਸਤਪਾਲ ਸਿੰਘ ਵਾਸੀ ਧਨੌਲਾ ਖੁਰਦ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਕਰਕੇ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਮੋਰਚਰੀ ਹਾਊਸ ਵਿੱਚ ਰਖਵਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਮੌਤ ਦਾ ਅਸਲ ਕਾਰਨ ਤਾਂ ਪੋਸਟਮਾਰਟਮ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ। ਪਿੰਡ ਵਾਸੀਆਂ ਦੇ ਦੱਸਣਾ ਅਨੁਸਾਰ ਬਲਜਿੰਦਰ ਸਿੰਘ ਨਸ਼ੇ ਕਰਨ ਦਾ ਆਦੀ ਸੀ।

About The Author

Leave a Reply

Your email address will not be published. Required fields are marked *