ਨਾਕਾ ਲਗਾ ਕੇ ਵਾਹਨਾ ਤੇ ਦਸਤਾਵੇਜ ਦੀ ਕੀਤੀ ਚੈਕਿੰਗ

ਹੰਡਿਆਇਆ-11 ਜੂਨ-ਐਸਐਸਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ ਨਿਰਦੇਸ਼ ਤੇ ਡੀਐਸਪੀ ਸਤਬੀਰ ਸਿੰਘ ਬੈਂਸ ਅਤੇ ਐਸਐਚ ਓ ਸ਼ੇਰਵਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਗਲਤ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਚੌਂਕੀ ਹੰਡਿਆਇਆ ਦੇ ਇੰਚਾਰਜ ਏਐਸਆਈ ਕਰਮਜੀਤ ਸਿੰਘ ਨੇ ਆਪਣੀ ਟੀਮ ਨਾਲ ਹੰਡਿਆਇਆ ਕੈਂਚੀਆਂ ਤੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਅਧੂਰੇ ਦਸਤਾਵੇਜ ਵਾਲੇ ਵਾਹਨਾਂ ਦੇ ਚਲਾਨ ਵੀ ਕੱਟੇ।ਇਸ ਮੌਕੇ ਉਹਨਾਂ ਨਾਲ ਹੌਲਦਾਰ ਬਲਵਿੰਦਰ ਸਿੰਘ, ਹੌਲਦਾਰ ਜਸਵੰਤ ਸਿੰਘ ਅਤੇ ਕਾਂਸਟੇਬਲ ਗੁਰਮੀਤ ਸਿੰਘ ਵੀ ਹਾਜ਼ਰ ਸਨ।
