ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਬਰਨਾਲਾ ਨੇ ਕੀਤੀ ਮੀਟਿੰਗ

ਬਰਨਾਲਾ-12 ਜੂਨ- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਬਰਨਾਲਾ ਦੀ ਮਹੀਨਾਵਾਰ ਮੀਟਿੰਗ ਬਲਦੇਵ ਸਿੰਘ ਸੰਘੇੜਾ ਦੀ ਪ੍ਰਧਾਨਗੀ ਹੇਠ ਚਿੰਟੂ ਪਾਰਕ ਵਿੱਚ ਹੋਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਲਾਭ ਸਿੰਘ ਮੰਡੇਰ, ਜਨਰਲ ਸਕੱਤਰ ਅਮਰਜੀਤ ਕੁੱਕੂ ਨੇ ਆਪਣੇ ਆਪਣੇ ਵਿਚਾਰ ਰੱਖੇ। ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਦੇ ਵਿਰੁੱਧ ਅਭਿਆਨ ਤਹਿਤ ਜੋ ਮੁਹਿੰਮ ਚਲਾਈ ਗਈ ਹੈ। ਉਸ ਵਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਉਕਤ ਆਗੂਆਂ ਨੇ ਕਿਹਾ ਸਰਕਾਰ ਵੱਲੋਂ ਪੇਸ਼ ਕੀਤੇ ਗਏ ਸਰਕਾਰੀ ਅੰਕੜੇ ਅਤੇ ਜ਼ਮੀਨੀ ਹਕੀਕਤਾਂ ਤੋਂ ਕੋਹਾਂ ਦੂਰ ਹਨ।ਜੋ ਸਿਰਫ਼ ਤੇ ਸਿਰਫ਼ ਕਾਗਜ਼ਾਂ ਵਿੱਚ ਖ਼ਾਨਾ ਪੂਰਤੀ ਤੱਕ ਹੀ ਸੀਮਤ ਹਨ। ਜਦੋਂ ਕਿ ਹਕੀਕਤਾਂ ਹੋਰ ਹਨ।ਜਿਸ ਦੀ ਤਾਜ਼ਾ ਮਿਸਾਲ ਗੁਰੂ ਕੀ ਨਗਰੀ ਅੰਮ੍ਰਿਤਸਰ ਸਾਹਿਬ ਦੇ ਕਸਬਾ ਮਜੀਠਾ ਵਿਖੇ ਹੋਈਆਂ ਸ਼ਰਾਬ ਨਾਲ ਦੋ ਦਰਜਨ ਮੌਤਾਂ ਕਾਰਨ ਘਰਾਂ ਵਿੱਚ ਵਿਸੇ ਸੱਥਰਾਂ ਨੇ ਸਾਫ਼ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸਾਡੀ ਜੱਥੇਬੰਦੀ ਦੇ ਕਿਸੇ ਵੀ ਮੈਂਬਰ ਦਾ, ਨਸ਼ੇ ਵੇਚਣ ਵਾਲੇ ਲੋਕਾਂ ਨਾਲ ਕੋਈ ਵੀ ਸਬੰਧ ਨਹੀਂ ਹੈ।ਸਾਡੀ ਜੱਥੇਬੰਦੀ ਵੱਲੋਂ ਨਸ਼ਿਆਂ ਦਾ ਡੱਟ ਕੇ ਵਿਰੋਧ ਕੀਤਾ ਜਾਂਦਾ ਹੈ।ਪਰ ਕਈ ਵਾਰ ਪ੍ਰਸ਼ਾਸਨ ਵੱਲੋਂ ਸਾਡੀ ਜੱਥੇਬੰਦੀ ਦੇ ਮੈਂਬਰਾਂ ਨੂੰ ਜਾਣਬੁੱਝ ਕੇ ਤੰਗ ਪ੍ਰੇਸਾਨ ਕੀਤਾ ਜਾਂਦਾ ਹੈ, ਜਿਸ ਦਾ ਜੱਥੇਬੰਦੀ ਵੱਲੋਂ ਲੋਕਾਂ ਦੀ ਤਾਕਤ ਨਾਲ ਡਟਵਾਂ ਵਿਰੋਧ ਕੀਤਾ ਜਾਂਦਾ ਹੈ।
ਉਕਤ ਆਗੂਆਂ ਨੇ ਆਪਣੇ ਸਾਰੇ ਸਾਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ, ਸਾਨੂੰ ਆਪਣੀ ਜੱਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਇਸਦੇ ਘੇਰੇ ਨੂੰ ਵਿਸ਼ਾਲ ਕਰਨ ਦੀ ਲੋੜ ਹੈ। ਤਾਂ ਕਿ ਆਪਾਂ ਆਉਣ ਵਾਲੇ ਸਮੇਂ ਵਿੱਚ ਸਰਕਾਰਾਂ ਦੇ ਹਰ ਇੱਕ ਜਬਰ ਦਾ ਲੋਕ ਤਾਕਤ ਨਾਲ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਸਕੇ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਚੇਅਰਮੈਨ ਸੁਦਾਗਰ ਸਿੰਘ ਭੋਤਨਾ, ਰਣਜੀਤ ਸਿੰਘ ਕਾਹਨੇ ਕੇ, ਕੈਸ਼ੀਅਰ ਬੇਅੰਤ ਸਿੰਘ ਉਪਲੀ, ਸੀਨੀਅਰ ਮੀਤ ਪ੍ਰਧਾਨ ਬਲਦੇਵ ਧਨੇਰ, ਮੀਤ ਪ੍ਰਧਾਨ ਨਿਰਮਲ ਸਹੌਰ, ਬਲਾਕ ਸ਼ਹਿਣਾ ਦੇ ਕੈਸ਼ੀਅਰ ਹਰਨੇਕ ਸਿੰਘ, ਮਨਜੀਤ ਸਿੰਘ ਮਹਿਤਾ, ਬਲਾਕ ਮਹਿਲ ਕਲਾਂ ਦੇ ਪ੍ਰਧਾਨ ਹਰਮੇਲ ਸਿੰਘ ਮਿੰਟਾ, ਅਤੇ ਬੱਬੂ ਖ਼ਾਨ ਨੇ ਵੀ ਆਪਣੀ ਹਾਜ਼ਰੀ ਲਗਵਾਈ।
