ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਪੰਜਾਬ ਨੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਸੌਂਪਿਆ ਮੰਗ ਪੱਤਰ

0
PrimeKhabarPunjab SB

ਬਰਨਾਲਾ-13ਜੂਨ- ਮਿਤੀ 11/06/25 ਨੂੰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਪੰਜਾਬ ਦੇ ਉਲੀਕੇ ਪ੍ਰੋਗਰਾਮ ਤਹਿਤ ਜਿਲਾ ਬਰਨਾਲਾ ਦੇ ਵਿੱਚ ਸਮੂਹ ਆਊਟਸੋਰਸ ਵਰਕਰਾਂ ਵੱਲੋਂ ਝੰਡਾ ਮਾਰਚ ਕੀਤਾ ਗਿਆ ਨਾਲ ਹੀ ਅਣਮਿਥੇ ਸਮੇਂ ਲਈ ਹੜਤਾਲ ਵੀ ਸ਼ੁਰੂ ਕੀਤੀ ਹੋਈ ਹੈ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਨਿਹੰਗ ਨੇ ਨੇ ਦੱਸਿਆ ਕਿ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਅੰਦਰ ਨਗੁਣੀਆ ਤਨਖਾਹਾਂ ਤੇ ਲਗਾਤਾਰ ਬੜੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਹਨ। ਜਿੰਨਾ ਦੇ ਪਰਿਵਾਰਾਂ ਦੀ ਹਾਲਤ ਨਿੱਘਰਦੀ ਜਾ ਰਹੀ ਹੈ। ਹੁਣ ਅਸੀਂ ਇਸ ਸੰਘਰਸ਼ ਦੇ ਦੌਰਾਨ ਆਪਣੀਆਂ ਮੁੱਖ ਮੰਗਾਂ ਨੂੰ ਪੂਰਾ ਕਰਾਉਣ ਲਈ ਅਣਮਿਥੇ ਸਮੇਂ ਲਈ ਧਰਨੇ ਉੱਪਰ ਡਟੇ ਹੋਏ ਹਾਂ। ਮੰਗਾਂ ਨੂੰ ਹੱਲ ਕਰਵਾਉਣ ਲਈ ਆਲ ਪੰਜਾਬ ਵਿੱਚ ਹੜਤਾਲ ਕੀਤੀ ਗਈ ਹੈ। ਇਸ ਤਰਾਂ ਹੀ ਜਥੇਬੰਦੀ ਵੱਲੋਂ 16 ਜੂਨ ਨੂੰ ਪਟਿਆਲਾ ਵਿਖੇ ਝੰਡਾ ਮਾਰਚ ਕੀਤਾ ਜਾਵੇਗਾ।

ਜੇਕਰ ਸਾਡੀਆਂ ਮੰਗਾਂ ਨੂੰ ਸੂਬਾ ਸਰਕਾਰ ਨੇ ਹੱਲ ਨਾ ਕੀਤਾ ਤਾਂ ਸਾਰੇ ਹੀ ਪੰਜਾਬ ਦੇ ਵਰਕਰਾਂ ਵੱਲੋਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਪ੍ਰਸ਼ਾਸਨ ਦੀ ਹੋਵੇਗੀ। ਇਸ ਸਬੰਧੀ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਨਿਹੰਗ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਮੰਡੇਰ, ਜਨਰਲ ਸਕੱਤਰ ਜਗਵੀਰ ਸਿੰਘ, ਵਾਇਸ ਜਨਰਲ ਸਕੱਤਰ ਮਿਲਖਾ ਸਿੰਘ ਬਰਨਾਲਾ ਅਮਰੀਕ ਸਿੰਘ ਬਰਨਾਲਾ ਜ਼ਿਲਾ ਪ੍ਰਧਾਨ ਅਸ਼ੋਕ ਕੁਮਾਰ, ਸੱਤਪਾਲ ਸਿੰਘ ਬੀਰਾ ਸਿੰਘ ਬਰੇਟਾ ਕਲਵਿੰਦਰ ਸਿੰਘ ਗਾਂਧੀ ਸਰਦੂਲਗੜ੍ਹ ਜਗਤਾਰ ਸਿੰਘ ਬਠਿੰਡਾ ਅਵਤਾਰ ਸਿੰਘ ਸੰਦੀਪ ਸਿੰਘ ਕੁਲਦੀਪ ਸਿੰਘ ਗੋਗੀ ਭੀਖੀ ਜਗਦੇਵ ਸਿੰਘ ਸੰਜੀਵ ਕੁਮਾਰ ਸੰਜੂ ਕੁਮਾਰ ਹਰਪ੍ਰੀਤ ਸਿੰਘ ਵਿਜੇ ਕੁਮਾਰ ਗੁਰਪ੍ਰੀਤ ਸਿੰਘ ਬਲਜਿੰਦਰ ਸਿੰਘ ਹੰਡਿਆਇਆ ਗੁਰਦੀਪ ਭਦੌੜ ਆਦਿ ਹਾਜ਼ਰ ਸਨ।

About The Author

Leave a Reply

Your email address will not be published. Required fields are marked *

You may have missed